News

ਕਿਸਾਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੂੰ ਅੰਬਾਲਾ ‘ਚ ਘੇਰਿਆ, ਦਿਖਾਏ ਕਾਲੇ ਝੰਡੇ

ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਬਾਰਡਰ ਸੀਲ ਕਰੀ ਬੈਠੇ ਹਨ। ਮੋਦੀ ਸਰਕਾਰ ‘ਤੇ ਦਬਾਅ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਨੇ ਤਾਂ ਜੋ ਖੇਤੀ ਕਾਨੂੰਨ ਰੱਦ ਕਰਵਾਏ ਜਾ ਸਕਣ। ਦੂਜੇ ਪਾਸੇ ਕਿਸਾਨਾਂ ਵੱਲੋਂ ਆਏ ਦਿਨ ਭਾਜਪਾ ਲੀਡਰਾਂ ਨੂੰ ਘੇਰਿਆ ਜਾ ਰਿਹਾ ਹੈ।

ਬੀਤੇ ਦਿਨੀਂ ਕਿਸਾਨਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਉਸ ਸਮੇਂ ਕਾਲੇ ਝੰਡੇ ਦਿਖਾਏ ਗਏ ਜਦੋਂ ਉਨ੍ਹਾਂ ਦਾ ਕਾਫਲਾ ਅੰਬਾਲਾ ਸ਼ਹਿਰ ‘ਚੋਂ ਲੰਘ ਰਿਹਾ ਸੀ। ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਸਾਨਾਂ ਵੱਲੋਂ ਖੱਟਰ ਦੇ ਕਾਫਲੇ ਦਾ ਕਿੰਨਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ।

ਜਾਣਕਾਰੀ ਮੁਤਾਬਿਕ ਸੀਐਮ ਖੱਟਰ ਅਗਾਮੀ ਨਾਗਰਿਕ ਚੋਣਾਂ ਨੂੰ ਲੈ ਕੇ ਅੰਬਾਲਾ ‘ਚ ਚੋਣ ਪ੍ਰਚਾਰ ਕਰਨ ਜਾ ਰਹੇ ਸੀ ਤਾਂ ਕਿਸਾਨਾਂ ਨੇ ਉਹਨਾਂ ਨੂੰ ਰਸਤੇ ‘ਚ ਹੀ ਰੋਕ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।ਹਾਲਾਂਕਿ ਇਸ ਸਮੇਂ ਪੁਲਿਸ ਮੁੱਖ ਮੰਤਰੀ ਖੱਟਰ ਨੂੰ ਬਾਹਰ ਕੱਢਣ ਵਿੱਚ ਸਫਲ ਰਹੀ।

ਦੱਸ ਦੇਈਏ ਕਿ ਕਿਸਾਨਾਂ ਵੱਲੋਂ ਭਾਜਪਾ ਲੀਡਰਾਂ ਨੂੰ ਰਸਤੇ ‘ਚ ਰੋਕ ਕੇ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਵੀ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੀ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਸੀ। ਕਿਸਾਨਾਂ ਵੱਲੋਂ ਚੇਤਾਵਨੀ ਦਿੱਤੀ ਜਾ ਰਹੀ ਐ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਉਦੋਂ ਤੱਕ ਵਿਰੋਧ ਪ੍ਰਦਰਸ਼ਨ ਇਸੇ ਜਾਰੀ ਰਹੇਗਾ।  

Click to comment

Leave a Reply

Your email address will not be published. Required fields are marked *

Most Popular

To Top