ਕਿਸਾਨਾਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਦਾ ਖਰਚਾ ਘਟਾ ਕੇ ਕੀਤਾ 2500 ਰੁਪਏ

ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਸੀਐਮ ਵੱਲੋਂ ਟਿਊਬਵੈੱਲ ਤੇ ਲੋਡ ਵਧਾਉਣ ਦਾ ਖਰਚਾ 4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ 2500 ਕਰ ਦਿੱਤਾ ਗਿਆ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਤੇ ਜਾਣਕਾਰੀ ਸਾਂਝੀ ਕੀਤੀ ਹੈ।
ਸੀਐਮ ਮਾਨ ਨੇ ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ਵਿੱਚ ਇੱਕ ਵੱਡਾ ਫ਼ੈਸਲਾ ਸਾਂਝਾ ਕਰਦੇ ਮੈਨੂੰ ਬੜੀ ਖੁਸ਼ੀ ਹੋ ਰਹੀ ਹੈ…ਟਿਊਬਵੈੱਲ ਤੇ ਲੋਡ ਵਧਾਉਣ ਦਾ ਖਰਚਾ 4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ 2500 ਕਰ ਦਿੱਤਾ ਗਿਆ ਹੈ…ਹਜ਼ਾਰਾਂ ਕਿਸਾਨਾਂ ਨੂੰ ਫਾਇਦਾ ਹੋਵੇਗਾ, ਅਸੀਂ ਖੇਤੀ ਨੂੰ ਮਜ਼ਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ… ਪੰਜਾਬ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਨਿਰਦੇਸ਼ ਦਿੱਤਾ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸੰਭਵ ਤਰੀਕੇ ਨਾਲ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨਾ ਪੀ.ਪੀ.ਸੀ.ਬੀ. ਦਾ ਫ਼ਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਇਸ ਲੋਕ ਭਲਾਈ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੀ.ਪੀ.ਸੀ.ਬੀ. ਨੂੰ ਭੌਂ, ਪਾਣੀ ਜਾਂ ਹਵਾਈ ਪ੍ਰਦੂਸ਼ਣ ਦਾ ਘੱਟ ਤੋਂ ਘੱਟ ਹੋਣਾ ਯਕੀਨੀ ਬਣਾਉਣ ਲਈ ਕਾਰਵਾਈ ਸ਼ੁਰੂ ਕਰਨੀ ਚਾਹੀਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਆਗਾਮੀ ਪੀੜ੍ਹੀਆਂ ਲਈ ਪੰਜਾਬ ਨੂੰ ਬਚਾਉਣ ਲਈ ਇਹ ਕੰਮ ਸਮੇਂ ਦੀ ਲੋੜ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸੰਭਵ ਤਰੀਕੇ ਨਾਲ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨਾ ਪੀ.ਪੀ.ਸੀ.ਬੀ. ਦਾ ਫ਼ਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਇਸ ਲੋਕ ਭਲਾਈ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੀ.ਪੀ.ਸੀ.ਬੀ. ਨੂੰ ਭੌਂ, ਪਾਣੀ ਜਾਂ ਹਵਾਈ ਪ੍ਰਦੂਸ਼ਣ ਦਾ ਘੱਟ ਤੋਂ ਘੱਟ ਹੋਣਾ ਯਕੀਨੀ ਬਣਾਉਣ ਲਈ ਕਾਰਵਾਈ ਸ਼ੁਰੂ ਕਰਨੀ ਚਾਹੀਦੀ ਹੈ।
