News

ਕਿਸਾਨਾਂ ਲਈ ਖੁਸ਼ਖ਼ਬਰੀ, 50 ਫ਼ੀਸਦੀ ਸਬਸਿਡੀ ’ਤੇ 20 ਹਜ਼ਾਰ ਮੀਟ੍ਰਿਕ ਟਨ ਮਿਲੇਗੀ ‘ਜਿਪਸਮ’

ਪੰਜਾਬ ਦੀਆਂ ਜ਼ਮੀਨਾਂ ਦੀ ਸਿਹਤ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਤੇ 20 ਹਜ਼ਾਰ ਮੀਟ੍ਰਿਕ ਟਨ ਜਿਪਸਮ ਮੁਹੱਈਆ ਕਰਵਾਈ ਜਾਵੇਗੀ। ਇਸ ਦੀ ਜਾਣਕਾਰੀ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਿਟਡ ਦੇ ਪ੍ਰਬੰਧਕੀ ਨਿਰਦੇਸ਼ਕ ਮਨਜੀਤ ਸਿੰਘ ਬਰਾੜ ਨੇ ਦਿੱਤੀ।

How data access can support innovation in agriculture – The ODI

ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੋ ਅਤੇ ਖੇਤੀਬਾੜੀ ਵਿਭਾਗ, ਪੰਜਾਬ ਰਾਹੀਂ ਖਰੀਆਂ ਜਾਂ ਕਲਰਾਠੀਆਂ ਜ਼ਮੀਨਾਂ ਦੀ ਸਿਹਤ ਦੇ ਸੁਧਾਰ ਲਈ 70 ਫ਼ੀਸਦੀ ਕੈਲਸ਼ੀਅਮ ਸਲਫੇਟ ਵਾਲਾ ਜਿਪਸਮ 50 ਫ਼ੀਸਦੀ ਸਬਸਿਡੀ ਤੇ ਉਪਲੱਬਧ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਸਾਲ ਸੂਬੇ ਦੇ ਕਿਸਾਨਾਂ ਨੂੰ 12 ਕਰੋੜ ਰੁਪਏ ਦੀ 20,000 ਮੀਟ੍ਰਿਕ ਟਨ ਜਿਪਸਮ ਪ੍ਰਦਾਨ ਕੀਤੀ ਜਾਵੇਗੀ ਜਿਸ ਵਿਚੋਂ 50 ਫ਼ੀਸਦੀ ਸਬਸਿਡੀ ਮਿਲਣ ਨਾਲ ਕਿਸਾਨਾਂ ਨੂੰ 6 ਕਰੋੜ ਰੁਪਏ ਦਾ ਲਾਭ ਪਹੁੰਚੇਗਾ।

ਕਿਸਾਨਾਂ ਨੂੰ ਸਬਸਿਡੀ ਤੇ ਮਿਲ ਰਹੀ ਜਿਪਸਮ ਲੈਣ ਦੀ ਅਪੀਲ ਕਰਦਿਆਂ ਬਰਾੜ ਨੇ ਦੱਸਿਆ ਕਿ ਕਿਸਾਨਾਂ ਨੂੰ ਇਸ ਲਈ ਅਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ/ਬਲਾਕ ਖੇਤੀਬਾੜੀ ਅਫ਼ਸਰ/ਖੇਤੀਬਾੜੀ ਵਿਕਾਸ ਅਫ਼ਸਰ ਜਾਂ ਪੰਜਾਬ ਐਗਰੋ ਦੇ ਲੁਧਿਆਣਾ, ਜਲੰਧਰ, ਸੰਗਰੂਰ ਅਤੇ ਕੋਟਕਪੂਰਾ ਸਥਿਤ ਖੇਤਰੀ ਦਫ਼ਤਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ, ਜਿੱਥੇ ਉਹਨਾਂ ਨੂੰ 340 ਰੁਪਏ ਪ੍ਰਤੀ 50 ਕਿਲੋ ਦੇ ਮੁੱਲ ਵਾਲਾ ਜਿਪਸਮ ਸਿਰਫ਼ 170 ਰੁਪਏ ਪ੍ਰਤੀ 50 ਕਿਲੋ ਦੇ ਮੁੱਲ ਤੇ ਦਿੱਤਾ ਜਾਵੇਗਾ ਤਾਂ ਕਿ ਸੂਬੇ ਦੀਆਂ ਜ਼ਮੀਨਾਂ ਦੀ ਸਿਹਤ ਵਿੱਚ ਸੁਧਾਰ ਲਿਆਂਦਾ ਜਾ ਸਕੇ।

Click to comment

Leave a Reply

Your email address will not be published.

Most Popular

To Top