News

ਕਿਸਾਨਾਂ ਲਈ ਜ਼ਰੂਰੀ ਖ਼ਬਰ, ਕਣਕ ਦੇ ਬੀਜ਼ਾਂ ’ਤੇ 50 ਫ਼ੀਸਦੀ ਮਿਲੇਗੀ ਸਬਸਿਡੀ

ਹਾੜੀ ਦੀ ਫ਼ਸਲ ਬੀਜਣ ਦੀਆਂ ਤਿਆਰੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਕਿਸਾਨਾਂ ਨੂੰ ਰਿਆਇਤੀ ਕਣਕ ਦੇ ਬੀਜ਼ ਦੇਣ ਲਈ ਸਬਸਿਡੀ ਨੀਤੀ 2020-21 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਤੇ ਪ੍ਰਮਾਣਿਤ ਕਣਕ ਦਾ ਬੀਜ ਮੁਹੱਈਆ ਕਰਵਾਇਆ ਜਾਂਦਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੀ ਕਣਕ ‘ਤੇ ਸਬਸਿਡੀ ਨੀਤੀ 2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਕੁੱਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਵੰਡਿਆ ਜਾਏਗਾ। ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਤਕਰੀਬਨ 18.50 ਕਰੋੜ ਰੁਪਏ ਮਿਲੇਗੀ।

ਨੀਤੀ ਤਹਿਤ ਲਗਪਗ 2.5 ਲੱਖ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਮੁੱਖ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਉਣ ਲਈ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ ਤੇ ਸਬਸਿਡੀ ਦੀ ਰਾਸ਼ੀ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਜੇ ਇਸ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕਿਸੇ ਗਲਤੀ ਦਾ ਪਤਾ ਲਗ ਜਾਂਦਾ ਹੈ ਤਾਂ ਬੀਜ ਏਜੰਸੀਆਂ ਸਬੰਧੀ ਅਧਿਕਾਰੀ ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀ ਸਿੱਧੇ ਤੌਰ ਤੇ ਜ਼ਿੰਮੇਵਾਰ ਮੰਨੇ ਜਾਣਗੇ।

ਇਸ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 1 ਨਵੰਬਰ ਤੋਂ ਅਪਣੇ ਖੇਤਰਾਂ ਵਿੱਚ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਵਿੱਚ ਅਪਣੀਆਂ ਅਰਜ਼ੀਆਂ ਦਾਖਲ ਕਰ ਸਕਦੇ ਹਨ। ਏਸੀਐਸ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ਦਰਾਂ ਤੇ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।

ਬੀਜਾਂ ਦੀ ਕੁੱਲ ਕੀਮਤ ਦੇ 50 ਪ੍ਰਤੀਸ਼ਤ ਦੇ ਬਰਾਬਰ ਸਬਸਿਡੀ, ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ, ਸਿੱਧੇ ਬਿਨੈਕਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੀ ਜਾਏਗੀ ਤੇ ਕਣਕ ਦੇ ਬੀਜ ‘ਤੇ ਸਬਸਿਡੀ ਵੱਧ ਤੋਂ ਵੱਧ 5 ਏਕੜ ਰਕਬੇ ਵਿੱਚ ਦਿੱਤੀ ਜਾਏਗੀ। ਹਾੜੀ ਦੇ ਸੀਜ਼ਨ 2020-21 ਦੌਰਾਨ ਰਾਜ ਦੇ ਲਗਪਗ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ ਹੋਣ ਦੀ ਉਮੀਦ ਹੈ।

Click to comment

Leave a Reply

Your email address will not be published. Required fields are marked *

Most Popular

To Top