ਕਿਸਾਨਾਂ ਲਈ ਵੱਡੀ ਖ਼ਬਰ, ਸੰਘਰਸ਼ ਦੌਰਾਨ ਜਾਨ ਗੁਵਾਉਣ ਵਾਲੇ ਕਿਸਾਨਾਂ ਦੇ ਮੈਂਬਰਾਂ ਨੂੰ ਮਿਲੇਗੀ ਨੌਕਰੀ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕਿਸਾਨਾਂ ਵੱਲੋਂ ਆਏ ਦਿਨ ਨਵੇਂ ਐਕਸ਼ਨ ਲਏ ਜਾਂਦੇ ਹਨ। ਉੱਥੇ ਹੀ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ। ਸਰਕਾਰ ਨੇ ਇਸ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਇਸ ਸਬੰਧ ਵਿੱਚ ਐਸਡੀਐਮ ਬਠਿੰਡਾ, ਰਾਮਪੁਰਾ ਫੂਲ, ਤਲਵੰਡੀ ਸਾਬੋ ਅਤੇ ਮੌੜ ਨੂੰ ਪੱਤਰ ਭੇਜ ਕੇ ਸਬੰਧਤ ਕਿਸਾਨਾਂ ਦੀ ਜਾਣਕਾਰੀ ਦਰਜ ਕਰਨ ਦੇ ਹੁਕਮ ਦਿੱਤੇ ਹਨ।

ਉਹਨਾਂ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਉਕਤ ਕਿਸਾਨਾਂ ਦੇ ਪਰਿਵਾਰਾਂ ਦੇ ਇੱਕ ਇੱਕ ਮੈਂਬਰ ਨੂੰ ਗਰੁੱਪ ਸੀ ਅਤੇ ਗਰੁੱਪ ਡੀ ਤਹਿਤ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਵਿੱਤ ਕਮਿਸ਼ਨਰ ਮਾਲ ਵੱਲੋਂ ਬੀਤੀ 20 ਜੁਲਾਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਹਨਾਂ ਐਸਡੀਏਮਜ਼ ਨੂੰ ਸਬੰਧਤ ਨਿਰਦੇਸ਼ ਭੇਜ ਕੇ ਜ਼ਰੂਰੀ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।
ਉਹਨਾਂ ਨੇ ਕਿਸਾਨਾਂ ਦੀ ਇੱਕ ਸੂਚੀ ਵੀ ਭੇਜੀ ਹੈ ਤੇ ਕਿਸਾਨਾਂ ਦੇ ਪਰਿਵਾਰ ਦੇ ਨੌਕਰੀ ਲੈਣ ਦੇ ਇਛੁੱਕ ਉਮੀਦਵਾਰ ਦੇ ਜਾਣਕਾਰੀ ਹਾਸਲ ਕਰਨ ਅਤੇ ਅਗਲੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ ਸਬੰਧਤ ਉਮੀਦਵਾਰਾਂ ਨੂੰ ਕਿਸਾਨ ਦੀ ਮੌਤ ਦਾ ਸਰਟੀਫਿਕੇਟ, ਨੌਕਰੀ ਹਾਸਲ ਕਰਨ ਦੇ ਲਈ ਅਰਜ਼ੀਆਂ, ਇਨਕਮ ਸਬੰਧਤ ਦਸਤਾਵੇਜ਼, ਪਰੰਪਰਿਕ ਮੈਂਬਰ ਦਾ ਨੌਕਰੀ ਦੇਣ ਸਬੰਧੀ ਸਹੁੰ, ਨੌਕਰੀ ਹਾਸਲ ਕਰਨ ਵਾਲੇ ਮੈਂਬਰ ਦੀ ਯੋਗਤਾ ਦੇ ਦਸਤਾਵੇਜ਼ ਆਦਿ ਇਕੱਠੇ ਕਰਕੇ ਉਹਨਾਂ ਦੀ ਅਗਲੀ ਕਾਰਵਾਈ ਲਈ ਭੇਜਿਆ ਜਾਵੇ ਤਾਂ ਜੋ ਜਲਦ ਤੋਂ ਜਲਦ ਤੋਂ ਨੌਕਰੀ ਦਿੱਤੀ ਜਾਵੇ।
