ਕਿਸਾਨਾਂ ਲਈ ਸਪੀਕਰ ਸੰਧਵਾਂ ਦਾ ਵੱਡਾ ਐਲਾਨ, ਪਰਾਲੀ ਨਾ ਸਾੜਨ ਵਾਲੇ ਪਿੰਡ ਨੂੰ ਮਿਲੇਗਾ ਇੱਕ ਲੱਖ ਰੁਪਏ

 ਕਿਸਾਨਾਂ ਲਈ ਸਪੀਕਰ ਸੰਧਵਾਂ ਦਾ ਵੱਡਾ ਐਲਾਨ, ਪਰਾਲੀ ਨਾ ਸਾੜਨ ਵਾਲੇ ਪਿੰਡ ਨੂੰ ਮਿਲੇਗਾ ਇੱਕ ਲੱਖ ਰੁਪਏ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਨਵੀਂ ਪਹਿਲ ਕਦਮੀ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਆਪਣੇ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਇੱਕ-ਇੱਕ ਲੱਖ ਰੁਪਏ ਦਾ ਐਲਾਨ ਕੀਤਾ ਹੈ। ਸੰਧਵਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਖ਼ਤਮ ਹੋਣ ਦੇ ਨਾਲ-ਨਾਲ ਵਾਤਾਵਾਰਣ ਤੇ ਵੀ ਬੁਰਾ ਅਸਰ ਪੈਂਦਾ ਹੈ।

Stubble burning: 45 FIRs registered, 22 farmers arrested for burning paddy  straw in Ludhiana | Ludhiana News - Times of India

ਉਹਨਾਂ ਕਿਹਾ ਕਿ ਗੁਰਬਾਣੀ ਦੀ ਸੇਧ ਮੁਤਾਬਕ ਪੰਜਾਬ ਦੇ ਲੋਕ ਕੁਦਰਤ ਨੂੰ ਸਭ ਤੋਂ ਵੱਧ ਪਿਆਰ ਕਰਨ ਵਾਲੇ ਹਨ। ਜਿਉਂ-ਜਿਉਂ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਸੋਝੀ ਪ੍ਰਾਪਤ ਹੋ ਰਹੀ ਹੈ ਤਿਉਂ-ਤਿਉਂ ਲੋਕ ਇਸ ਰੁਝਾਨ ਨੂੰ ਛੱਡ ਰਹੇ ਹਨ। ਸੰਧਵਾਂ ਪਰਾਲੀ ਨਾ ਸਾੜਨ ਬਾਰੇ ਲਗਾਤਾਰ ਨਾ ਸਿਰਫ਼ ਲੋਕਾਂ ਨੂੰ ਜਾਗਰੂਕ ਕਰਦੇ ਰਹੇ ਹਨ, ਸਗੋਂ ਉਹਨਾਂ ਨੇ ਅਜਿਹਾ ਨਾ ਕਰਨ ਵਾਲੇ ਲੋਕਾਂ ਦਾ ਸਨਮਾਨ ਵੀ ਕੀਤਾ ਹੈ।

ਪਿਛਲੇ ਦਿਨੀਂ ਉਹਨਾਂ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਇੱਕ ਸਮਾਰੋਹ ਦੌਰਾਨ ਸਨਮਾਨ ਕੀਤਾ। ਇਸ ਸਨਮਾਨ ਸਮਾਰੋਹ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ 18, ਮੋਗਾ ਦੇ 13, ਸੰਗਰੂਰ ਦੇ 10, ਰੂਪਨਗਰ ਦੇ 1 ਅਤੇ ਗੁਰਦਾਸਪੁਰ ਦੇ 10 ਅਤੇ ਲੁਧਿਆਣਾ ਤੇ ਬਰਨਾਲਾ ਦੇ 7 ਵਾਤਾਵਰਨ ਪ੍ਰੇਮੀ ਕਿਸਾਨਾਂ ਦਾ ਸਨਮਾਨ ਕੀਤਾ ਗਿਆ ਸੀ।

Leave a Reply

Your email address will not be published.