ਕਿਸਾਨਾਂ ਵੱਲੋਂ ਰਾਜਾ ਵੜਿੰਗ ਦਾ ਵਿਰੋਧ, ਗੁਰਦੁਆਰਾ ਸਾਹਿਬ ਆਏ ਸੀ ਮੱਥਾ ਟੇਕਣ

ਹਲਕਾ ਗਿੱਦੜਬਾਹਾ ਤੋਂ ਵਿਧਾਇਕ ਅਤੇ ਨਵ ਨਿਯੁਕਤ ਕੈਬਨਿਟ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਆਪਣੇ ਹਲਕਾ ਗਿੱਦੜਬਾਹਾ ਵਿੱਚ ਪਹਿਲੀ ਵਾਰ ਪੁੱਜੇ, ਜਿੱਥੇ ਉਹਨਾਂ ਦਾ ਸਮਰਥਕਾਂ ਵੱਲੋਂ ਸਵਾਗਤ ਕੀਤਾ ਗਿਆ। ਰਾਜਾ ਵੜਿੰਗ ਨੇ ਪਿੰਡ ਭਲਾਈਆਨਾਂ ਦੇ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਪਹੁੰਚੇ ਜਿਹਨਾਂ ਨੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ।

ਇਸ ਮੌਕੇ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਰਾਜਾ ਵੜਿੰਗ ਦਾ ਕਾਫ਼ਲਾ ਘੇਰ ਕੇ ਉਹਨਾਂ ਨੂੰ ਸਵਾਲ ਪੁੱਛੇ ਅਤੇ ਰਾਜਾ ਵੜਿੰਗ ਨੇ ਦ੍ਰਿੜਤਾ ਨਾਲ ਜਵਾਬ ਦਿੱਤੇ। ਇਸ ਸਮੇਂ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ। ਕੈਬਿਨੇਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਸਾਨਾਂ ਆਗੂਆਂ ਨੂੰ ਕਿਹਾ ਕਿ ਸੰਜੁਕਤ ਮੋਰਚੇ ਦਾ ਐਲਾਨ ਹੈ ਕੇ ਕੋਈ ਵੀ ਜਥੇਬੰਦੀ ਬੀਜੇਪੀ ਨੂੰ ਛੱਡ ਕੇ ਕਿਸੇ ਵੀ ਹੋਰ ਰਾਜਨੀਤਕ ਪਾਰਟੀ ਦਾ ਵਿਰੋਧ ਨਹੀਂ ਕਰੇਗੀ ਪਰ ਤੁਹਾਡੀ ਇਕੱਲੀ ਸਿੱਧੂਪੁਰ ਜਥੇਬੰਦੀ ਵਲੋਂ ਵੱਖਰੇ ਤੋਰ ਤੇ ਸਾਰੀਆਂ ਰਾਜਨੀਤਕ ਪਾਰਟੀਆਂ ਦਾ ਵਿਰੋਧ ਕਿਉਂ ਕੀਤਾ ਜਾ ਰਿਹਾ।
ਰਾਜਾ ਵੜਿੰਗ ਨੇ ਕਿਸਾਨ ਆਗੂਆਂ ਨੂੰ ਕਿਹਾ ਕਿ ਰੋਜ ਨਾਲੋ ਇਕ ਦਿਨ ਉਹ ਆਪਣਾ ਲਿਖਤੀ ਤੋਰ ਤੇ ਏਜੰਡਾ ਲੈ ਕੇ ਆਉਣ ਮੈਂ ਆਪਣੇ ਸਰਕਾਰੀ ਉਚ ਅਧਿਕਾਰੀਆਂ ਸਮੇਤ ਲਾਈਵ ਹੋ ਕੇ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਵਾਂਗਾ।
ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕਿਸਾਨਾਂ ਦੇ ਇਕੱਠ ਵਿੱਚ ਜਾ ਕੇ ਉਹਨਾਂ ਦੇ ਸਵਾਲ ਦਾ ਜਵਾਬ ਦਿੱਤਾ ਅਤੇ ਲੰਬੀ ਬਹਿਸਬਾਜ਼ੀ ਤੋਂ ਬਾਅਦ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਜਲਦ ਹੀ ਕਿਸਾਨਾਂ ਦੀ ਪੰਜਾਬ ਸਰਕਾਰ ਮੀਟਿੰਗ ਬੁਲਾਵੇਗੀ ਜਿਸ ਵਿੱਚ ਪੰਜਾਬ ਦਾ ਸਮੂਹ ਮੀਡੀਆ ਸੱਦਿਆ ਜਾਵੇਗਾ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕੀਤਾ ਜਾਵੇਗਾ।
