Punjab

ਕਿਸਾਨਾਂ ਵੱਲੋਂ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਪੱਟੜੀਆਂ ਜਾਮ ਕਰਨ ਦਾ ਐਲਾਨ

ਖੇਤੀ ਬਿੱਲਾਂ ਖ਼ਿਲਾਫ਼ ਮੈਦਾਨ ਵਿੱਚ ਉਤਰੀਆਂ ਢਾਈ ਦਰਜਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ‘ਚ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਪਾਸ ਕੀਤੇ ਗਏ ਖੇਤੀ ਬਿੱਲ ਵਾਪਸ ਲਵੇ ਨਹੀਂ ਤਾਂ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਲਈ ਤਿਆਰ ਰਹੇ।

ਮੀਟਿੰਗ ‘ਚ ਜਥੇਬੰਦੀਆਂ ਨੇ 1 ਅਕਤੂਬਰ ਤੋਂ ਪੰਜਾਬ ‘ਚ ਰੇਲ ਆਵਾਜਾਈ ਨੂੰ ਅਣਮਿਥੇ ਸਮੇਂ ਲਈ ਮੁਕੰਮਲ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਮੀਟਿੰਗ ‘ਚ 25 ਸਤੰਬਰ ਨੂੰ ਬੰਦ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ: ਕਿਸਾਨਾਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਲਈ ਪਿੰਡਾਂ-ਸ਼ਹਿਰਾਂ ਦੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਇਸ ਮੀਟਿੰਗ ‘ਚ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਪਾਸ ਬਿੱਲਾਂ ਨੂੰ ਲਾਗੂ ਨਾ ਕਰਨ ਦਾ ਮਤਾ ਪਾਸ ਕਰਨ ਦੀ ਮੰਗ ਕੀਤੀ। ਨਾਲ ਹੀ ਮੀਟਿੰਗ ‘ਚ ਬਿੱਲਾਂ ਦੇ ਹੱਕ ‘ਚ ਭੁਗਤਣ ਵਾਲੀ ਭਾਜਪਾ ਦੇ ਆਗੂਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਵੀ ਦਿੱਤਾ ਗਿਆ।

Click to comment

Leave a Reply

Your email address will not be published.

Most Popular

To Top