Punjab

ਕਿਸਾਨਾਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਲਈ ਪਿੰਡਾਂ-ਸ਼ਹਿਰਾਂ ਦੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਅੱਜ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਧਰਨੇ ਲਗਾਏ ਜਾ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਵਿੱਚ ਸੜਕਾਂ ਤੇ ਨਿਕਲ ਕੇ ਕਿਸਾਨਾਂ ਦਾ ਸਾਥ ਦਿੱਤਾ ਹੈ ਤੇ ਦੂਜੇ ਪਾਸੇ ਲੋਕ ਇਨਸਾਫ਼ ਪਾਰਟੀ ਨੇ ਮੋਟਰਸਾਇਕਲਾਂ ਤੇ ਦਿੱਲੀ ਪਾਰਲੀਮੈਂਟ ਦਾ ਕੂਚ ਕੀਤਾ ਹੈ।

ਕਿਸਾਨਾਂ ਵੱਲੋਂ 25 ਸਤੰਬਰ ਨੂੰ ਪੰਜਾਬ ਮੁਕੰਮਲ ਤੌਰ ਤੇ ਬੰਦ ਕਰਨ ਦੀ ਕਾਲ ਦਿੱਤੀ ਗਈ ਹੈ। ਅੱਜ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਟਰਸਾਈਕਲ ਰੈਲੀ ਕਰਕੇ ਲੋਕਾਂ ਨੂੰ 25 ਤਰੀਕ ਦੇ ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਪਿੰਡ-ਪਿੰਡ ਸ਼ਹਿਰ-ਸ਼ਹਿਰ ਤੇ ਬਾਜ਼ਾਰਾਂ ਵਿੱਚ ਜਾਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਰਾਹਤ

ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸਾਨ ਵਿਰੋਧੀ ਹੈ, ਇਸ ਦੇ ਨਾਲ ਕਿਸਾਨ, ਮਜ਼ਦੂਰ, ਆੜ੍ਹਤੀਆ, ਵਪਾਰੀ ਸਭ ਤੇ ਇਸਦਾ ਅਸਰ ਪਵੇਗਾ ਤੇ ਪੰਜਾਬ ਦੀ ਕਿਸਾਨੀ ਬਰਬਾਦ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਆਪਣਾ ਰੋਸ ਜ਼ਾਹਰ ਕਰ ਰਹੀਆਂ ਨੇ, ਜਿਸ ਦੇ ਬਾਵਜੂਦ ਕੇਂਦਰ ਦੀ ਮੋਦੀ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ। ਜਿਸ ਦੇ ਕਰ ਕੇ ਕਿਸਾਨਾਂ ਦੇ ਵਿੱਚ ਦਿਨੋ-ਦਿਨ ਰੋਸ ਦੀ ਲਹਿਰ ਵਧਦੀ ਜਾ ਰਹੀ ਹੈ।

Click to comment

Leave a Reply

Your email address will not be published. Required fields are marked *

Most Popular

To Top