News

ਕਿਸਾਨੀ ਅੰਦੋਲਨ: ਅੱਜ ਕਿਸਾਨ ਜਥੇਬੰਦੀਆਂ ਲੈਣਗੀਆਂ ਵੱਡਾ ਫੈਸਲਾ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਮਾਮਲਾ ਪੂਰਾ ਭਖਿਆ ਹੋਇਆ ਹੈ। ਇਹ ਸੰਘਰਸ਼ ਦਿਨੋਂ ਦਿਨ ਨਵਾਂ ਰੂਪ ਲੈਂਦਾ ਜਾ ਰਿਹਾ ਹੈ। ਕਿਸਾਨ ਜੱਥੇਬੰਦੀਆਂ ਵਲੋਂ ਬੀਤੇ ਦਿਨੀਂ ਦੇਸ਼ ਭਰ ਵਿੱਚ ਕਿਸਾਨ ਸੰਘਰਸ਼ ਨੂੰ ਤੇਜ਼ ਕਰਨ ਲਈ ਭੁੱਖ ਹੜਤਾਲਾਂ ਕਰਨ ਦਾ ਐਲਾਨ ਕੀਤਾ ਗਿਆ ਸੀ।

ਜਿਸ ਦੇ ਚੱਲਦਿਆਂ ਅੱਜ ਬਰਨਾਲਾ ਦੇ ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਪੱਕੇ ਮੋਰਚੇ ਵਿੱਚ 11 ਕਿਸਾਨ ਆਗੂਆਂ ਵਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਬਾਰਡਰ ‘ਤੇ ਡਟੇ ਕਿਸਾਨਾਂ ਨੂੰ ਮਹੀਨਾ ਹੋਣ ਵਾਲਾ ਹੈ। ਅਜੇ ਵੀ ਸਰਕਾਰ ਤੇ ਕਿਸਾਨਾਂ ਵਿਚਾਲੇ ਸਹਿਮਤੀ ਨਹੀਂ ਬਣ ਸਕੀ।

ਇਸ ਦੌਰਾਨ ਅਗਲੇ ਦੌਰ ਦੀ ਗੱਲਬਾਤ ਨੂੰ ਲੈਕੇ ਸਰਕਾਰ ਵੱਲੋਂ ਭੇਜੇ ਪ੍ਰਸਤਾਵ ‘ਤੇ ਕਿਸਾਨ ਸੰਗਠਨ ਅੱਜ ਬੈਠਕ ਕਰਨਗੇ। ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਅੱਜ ਸਵੇਰੇ ਸਿੰਘੂ ਬਾਰਡਰ ‘ਤੇ 10 ਵਜੇ ਹੋਵੇਗੀ। ਓਧਰ ਪੰਜਾਬ ‘ਚ ਇਨਕਮ ਟੈਕਸ ਵਿਭਾਗ ਵੱਲੋਂ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਦਾਨ ਸਮੇਤ ਹੋਰਨਾਂ ਆੜ੍ਹਤੀਆਂ ਦੇ ਘਰ ਰੇਡ ਕਾਰਨ ਅੱਜ ਤੋਂ ਸ਼ਨੀਵਾਰ ਤਕ ਪੂਰੇ ਪੰਜਾਬ ‘ਚ ਮੰਡੀਆਂ ਬੰਦ ਰੱਖੀਆਂ ਜਾਣਗੀਆਂ।

ਕਿਸਾਨ ਅੰਦੋਲਨ ਨੂੰ ਆਰਥਿਕ ਮਦਦ ਦਿੱਤੇ ਜਾਣ ਕਾਰਨ ਆੜ੍ਹਤੀਆਂ ਦੇ ਖਾਤੇ ਫਰੋਲੇ ਜਾ ਰਹੇ ਹਨ। ਇਸ ਗੱਲ ਤੋਂ ਰੋਹ ‘ਚ ਆਏ ਪੰਜਾਬ ਦੇ ਆੜ੍ਹਤੀਆਂ ਦਾ ਕਹਿਣਾ ਹੈ ਕਿ ਵਿਰੋਧ ਦੇ ਚੱਲਦਿਆਂ ਹੜਤਾਲ ਕੀਤੀ ਜਾਵੇਗੀ ਤੇ ਮੰਡੀਆਂ ‘ਚ ਆ ਰਹੀ ਕਪਾਹ ਦੀ ਫ਼ਸਲ ਨਹੀਂ ਖਰੀਦਣਗੇ।

Click to comment

Leave a Reply

Your email address will not be published. Required fields are marked *

Most Popular

To Top