News

ਕਿਸਾਨੀ ਅੰਦੋਲਨ ’ਚ ਔਰਤਾਂ ਨੇ ਦਿਖਾਈ ਤਾਕਤ, 26 ਮਈ ਲਈ ਹੋ ਰਹੀ ਤਿਆਰੀ

ਕਿਸਾਨਾਂ ਦੀਆਂ 32 ਕਿਸਾਨ ਜੱਥੇਬੰਦੀਆਂ ਦੀ ਅਗਵਾਈ ਹੇਠ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਧਰਨੇ ਚੱਲ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਨੇ ਕਿਹਾ ਕਿ ਕੇਂਦਰ-ਸਰਕਾਰ ਦੇ 3 ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਕਿਉਂ ਕਿ ਕੇਂਦਰ ਸਰਕਾਰ ਨੇ ਜੋ ਬੇਰੁਖੀ ਵਰਤੀ ਜਾ ਰਹੀ ਹੈ ਦਾ ਡੱਟਵਾਂ ਵਿਰੋਧ ਕਰਨ ਲਈ ਲੰਮੇ ਸੰਘਰਸ਼ ਦੀ ਜ਼ਰੂਰਤ ਹੈ।

Women cultivate a new voice in farmers' protest | Deccan Herald

ਇਸ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਵੱਧ ਚੜ੍ਹ ਕੇ ਹਿੱਸਾ ਪਾ ਰਹੀਆਂ ਹਨ। ਉਹਨਾਂ ਦੇ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਵੀ ਇਸ ਲੜਾਈ ਵਿੱਚ ਪਿਛੇ ਨਹੀਂ ਰਹਿਣ ਵਾਲੀਆਂ। ਉਹ ਅਪਣੀ ਜਗ੍ਹਾ ਹਾਸਲ ਕਰਨ ਲਈ ਜਾਗਰੂਕ ਵੀ ਹਨ ਤੇ ਸਟੇਜਾਂ ਤੋਂ ਵਿਚਾਰਧਾਰਕ ਤੇ ਜਥੇਬੰਦਕ ਜਵਾਬ ਦੇਣ ਦੇ ਸਮਰੱਥ ਵੀ।

26 ਮਈ ਨੂੰ ਹੋਣ ਵਾਲੇ ਇਕੱਠ ਨੂੰ ਲੈ ਕੇ ਲੋਕਾਂ ਨੂੰ ਜੱਥੇਬੰਦੀਆਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਭਾਰੀ ਗਿਣਤੀ ਵਿੱਚ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਸੰਘਰ ਵਿੱਚ ਲੰਮੇਰੇ ਪੰਧਾਂ ਦੇ ਔਖੇ ਰਸਤਿਆਂ ਨੂੰ ਸਫ਼ਲਤਾ ਪੂਰਵਕ ਪਾਰ ਕਰਨ ਲਈ ਔਰਤਾਂ ਨੇ ਕਮਰਕੱਸ ਲਈ ਹੈ।

ਮੋਰਚਾ ਲੰਮਾ ਚੱਲਦਾ ਵੇਖਦਿਆਂ ਬੀਬੀਆਂ ਨੇ ਪਿੰਡਾਂ ‘ਚ ਇਕਾਈ ਬਣਾ ਅਹਿਦ ਕਰ ਲਿਆ ਹੈ ਕਿ ਉਹ ਵੱਡੀ ਜ਼ਿੰਮੇਵਾਰੀ ਸੰਭਾਲਣਗੀਆਂ। ਮਹਿਲਾ-ਲੀਡਰਾਂ ਨੇ ਕਿਹਾ ਕਿ ਖੇਤੀ ਕਾਨੂੰਨ ਪਾਸ ਹੋਣ ਤੋਂ ਬਾਅਦ ਬਣੇ ਹਾਲਾਤਾਂ ਜਿਸ ਵਿੱਚ ਵਿਸ਼ੇਸ਼ ਕਰ ਕੇ ਮਹਿੰਗਾਈ, ਰੋਜ਼ਗਾਰ ਵਿਹੂਣਤਾ ਅਤੇ ਸਰਕਾਰੀ ਜਬਰ ਆਦਿ ਹਨ ਦਾ ਸਭ ਤੋਂ ਵੱਡਾ ਪ੍ਰਭਾਵ ਔਰਤਾਂ ਤੇ ਹੀ ਪੈ ਰਿਹਾ ਹੈ ਅਤੇ ਪਵੇਗਾ।

ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਧਰਨਿਆਂ ਵਿਚ ਸ਼ਮੂਲੀਅਤ ਤੋਂ ਇਲਾਵਾ ਧਰਨਾ-ਸਥਾਨਾਂ ‘ਤੇ ਲੰਗਰ ਪਾਣੀ ਦੀ ਸੇਵਾ ਤੋਂ ਇਲਾਵਾ ਪਿੱਛੇ ਘਰ ਅਤੇ ਖੇਤਾਂ ਵਿਚਲੇ ਕੰਮਾਂ ਵਿਚ ਵੀ ਔਰਤਾਂ ਦੀ ਵੱਡੀ ਸ਼ਮੂਲੀਅਤ ਹੈ। ਦਿੱਲੀ ਵੱਲ ਜਾਂਦੀਆਂ ਟਰੈਕਟਰ ਟਰਾਲੀਆਂ ਦੀਆਂ ਵਹੀਰਾਂ ਵਿਚ ਕਈ ਟਰੈਕਟਰਾਂ ਦੇ ਸਟੇਰਿੰਗ ਔਰਤਾਂ ਵੱਲੋਂ ਸੰਭਾਲਣ ਦੀਆਂ ਤਸਵੀਰਾਂ ਆਮ ਵੀ ਵੇਖੀਆਂ ਜਾ ਸਕਦੀਆਂ ਹਨ।

Click to comment

Leave a Reply

Your email address will not be published.

Most Popular

To Top