ਕਿਸਾਨੀ ਅੰਦੋਲਨ ’ਚ ਡਟੇ ਇਕ ਹੋਰ ਕਿਸਾਨ ਦੀ ਮੌਤ, ਪਰਿਵਾਰ ’ਚ ਛਾਇਆ ਸੋਗ

ਕਿਸਾਨਾਂ ਦਾ ਅੰਦੋਲਨ ਅੱਜ ਵੀ ਲਗਾਤਾਰ ਜਾਰੀ ਹੈ। ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਪ੍ਰਦਰਸ਼ਨ ਲਈ ਡਟੇ ਹੋਏ ਹਨ। ਉੱਥੇ ਹੀ ਮੋਗਾ ਦੇ ਪਿੰਡ ਖੋਟਿਆਂ ਤੋਂ ਦਿੱਲੀ ਧਰਨੇ ਦੇਣ ਗਏ ਕਿਸਾਨ ਮੇਵਾ ਸਿੰਘ 45 ਸਾਲਾ ਦੀ ਦਿਲ ਦਾ ਦੌਰਾ ਪੈਣ ਕਰਨ ਮੌਤ ਹੋ ਗਈ।

ਕਿਸਾਨ ਮੇਵਾ ਸਿੰਘ ਦੀ ਮੌਤ ਦੀ ਖ਼ਬਰ ਪਿੰਡ ਪੁੱਜੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਦੋੜ ਗਈ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਮੇਵਾ ਸਿੰਘ ਸੱਤ ਦਿਨਾਂ ਤੋਂ ਲਗਾਤਾਰ ਦਿੱਲੀ ਧਰਨੇ ਤੇ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਮ੍ਰਿਤਕ ਕਿਸਾਨ ਦੇ ਪਿੰਡ ਵਾਸੀ ਨਿਰਮਲ ਸਿੰਘ ਨੇ ਦਸਿਆ ਕਿ ਮੇਵਾ ਸਿੰਘ ਸੱਤ ਦਿਨਾਂ ਤੋਂ ਲਗਾਤਾਰ ਦਿੱਲੀ ਧਰਨੇ ਤੇ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੇ ਸਨ।
ਮ੍ਰਿਤਕ ਕਿਸਾਨ ਦੇ ਪਿੰਡ ਵਾਸੀ ਨਿਰਮਲ ਸਿੰਘ ਨੇ ਦਸਿਆ ਕਿ ਮੇਵਾ ਸਿੰਘ ਪਿਛਲੇ ਸੱਤ ਦਿਨਾਂ ਤੋਂ ਲਗਾਤਾਰ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਿਹਾ ਸੀ ਅਤੇ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਉਹਨਾਂ ਕਿਹਾ ਕਿ ਸੇਵਾ ਸਿੰਘ ਪਰਿਵਾਰ ਵਿੱਚ ਇਕੱਲਾ ਹੀ ਕਮਾਊ ਸੀ।
ਉਹਨਾਂ ਕਿਹਾ ਕਿ ਉਹ ਕਿਸਾਨ ਯੂਨੀਅਨਾਂ ਦੇ ਲੀਡਰਾਂ ਨਾਲ ਮਿਲ ਕੇ ਪਰਿਵਾਰ ਦੇ ਲਈ ਆਰਥਿਕ ਮੱਦਦ ਕਰਾਉਣ ਦੇ ਯਤਨ ਕਰਨਗੇ। ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ।
ਦਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕਿ ਕਿਸਾਨਾਂ ਵੱਲੋਂ ਵੱਖਰੇ ਵੱਖਰੇ ਢੰਗ ਨਾਲ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਰੇਲ ਗੱਡੀਆਂ ਰੋਕੀਆਂ, ਸੜਕਾਂ ਜਾਮ ਕੀਤੀਆਂ, ਨੰਗੇ ਧੜ ਪ੍ਰਦਰਸ਼ਨ ਕੀਤੇ। ਦਿੱਲੀ ਪਹੁੰਚਣ ਲਈ ਬੈਰੀਕੇਡ ਤੋੜ ਕੇ, ਪਾਣੀ ਦੀਆਂ ਬੁਛਾੜਾਂ ਝੱਲੀਆਂ।
ਇੱਥੋਂ ਤੱਕ ਪੰਜਾਬ ‘ਚ ਤਾਂ ਕਿਸਾਨਾਂ ਵੱਲੋਂ ਇੱਕ ਬਜ਼ੁਰਗ ਨੂੰ ਲਾੜਾ ਬਣਾ ਕੇ ਦਿੱਲੀ ਵੱਲ ਪੂਰੀ ਬਰਾਤ ਭੇਜ ਕੇ ਪ੍ਰਦਰਸ਼ਨ ਕੀਤਾ ਗਿਆ ਹੈ।
