News

ਕਿਸਾਨੀ ਅੰਦੋਲਨ ’ਤੇ ਸਿਆਸਤ ਗਰਮਾਈ, ਅਮਿਤ ਸ਼ਾਹ ਨੇ ਕੇਂਦਰੀ ਮੰਤਰੀਆਂ ਤੇ ਭਾਜਪਾ ਲੀਡਰਾਂ ਨਾਲ ਕੀਤੀ ਬੈਠਕ

ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕਿਸਾਨਾਂ ਦੇ ਅੰਦੋਲਨ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਭਾਜਪਾ ਹੈੱਡ ਕੁਆਰਟਰ ਵਿੱਚ ਕੇਂਦਰੀ ਮੰਤਰੀਆਂ ਨਾਲ ਬੈਠਕ ਕੀਤੀ। ਇਸ ਬੈਠਕ ਵਿੱਚ ਨਰੇਂਦਰ ਸਿੰਘ ਤੋਮਰ, ਪੀਊਸ਼ ਗੋਇਲ, ਨਿਰਮਲਾ ਸੀਤਾਰਮਣ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਸ਼ਾਮਲ ਸਨ।

ਬੈਠਕ ਵਿੱਚ ਪਾਰਟੀ ਦੇ ਰਾਸ਼ਟਰੀ ਜਰਨਲ ਸਕੱਤਰ ਸੀਟੀ ਰਵੀ, ਦੁਸ਼ਯੰਤ ਗੌਤਮ, ਅਰੁਣ ਸਿੰਘ ਸਮੇਤ ਹੋਰ ਅਹੁਦਾ ਅਧਿਕਾਰੀ ਵੀ ਮੌਜੂਦ ਸਨ। ਇਹ ਬੈਠਕ ਅਜਿਹੇ ਦਿਨ ਹੋਈ ਹੈ, ਜਦੋਂ ਸੁਪਰੀਮ ਕੋਰਟ ਨੇ ਦਿੱਲੀ ਦੀਆਂ ਸਰਹੱਦਾਂ ਤੇ ਲੰਬੇ ਸਮੇਂ ਤੋਂ ਕਿਸਾਨਾਂ ਦੇ ਅੰਦੋਲਨ ਕਾਰਨ ਆਵਾਜਾਈ ਵਿੱਚ ਹੋ ਰਹੀ ਪਰੇਸ਼ਾਨੀ ਨੂੰ ਲੈ ਕੇ ਦਾਇਰ ਪਟੀਸ਼ਨਾਂ ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਹਿੰਸਕ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ।

ਨਾਲ ਹੀ ਕੋਰਟ ਨੇ ਕਿਹਾ ਕਿ ਉਹ ਇਨ੍ਹਾਂ ਵਿਵਾਦਿਤ ਖੇਤੀ ਕਾਨੂੰਨਾਂ ਦੇ ਸੰਬੰਧ ‘ਚ ਖੇਤੀਬਾੜੀ ਮਾਹਰਾਂ, ਕਿਸਾਨ ਯੂਨੀਅਨਾਂ ਦੇ ਪ੍ਰਤੀਨਿਧੀਆਂ ਦੀ ਇਕ ਨਿਰਪੱਖ ਅਤੇ ਸਵਤੰਤਰ ਕਮੇਟੀ ਗਠਿਤ ਕਰਨ ‘ਤੇ ਵਿਚਾਰ ਕਰ ਰਿਹਾ ਹੈ। ਦੱਸਣਯੋਗ ਹੈ ਕਿ ਕਿਸਾਨਾਂ ਦੀਆਂ ਮੰਗਾਂ ਦੇ ਸਿਲਸਿਲੇ ‘ਚ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਹੁਣ ਤੱਕ ਕਈ ਦੌਰ ਦੀ ਵਾਰਤਾ ਹੋ ਚੁਕੀ ਹੈ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ ਹੈ।

ਕਿਸਾਨ ਸੰਗਠਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਦਸ ਦਈਏ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ ਹੁਣ ਨਵੇਂ ਮੋੜ ਆਉਣੇ ਸ਼ੁਰੂ ਹੋ ਗਏ ਹਨ। ਅੰਦੋਲਨ ਦਾ ਸੇਕ ਸਰਕਾਰ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਦੇ ਮਸਲੇ ਦਾ ਹੱਲ ਕਰਨ ਲਈ ਕਮੇਟੀ ਬਣਾਉਣ ਦ ਗੱਲ ਕਰਨ ਤੋਂ ਬਾਅਦ ਕੇਂਦਰ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸ਼ੁੱਕਰਵਾਰ 2 ਵਜੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਦਿੱਲੀ ਦੀ ਸਰਹੱਦ ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਨਗੇ। ਇਹ ਸੰਬੋਧਨ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗਾ। ਇਸ ਦਾ ਸਿੱਧਾ ਪ੍ਰਸਾਰਣ ਸੂਬੇ ਦੀਆਂ ਤਕਰੀਬਨ 23 ਹਜ਼ਾਰ ਗ੍ਰਾਮ ਪੰਚਾਇਤਾਂ ਵਿੱਚ ਕੀਤਾ ਜਾਵੇਗਾ।

ਕੱਲ੍ਹ ਕੁੰਡਲੀ ਬਾਰਡਰ ਤੇ ਸਿੱਖ ਸੰਤ ਰਾਮ ਸਿੰਘ ਨੇ ਕਿਸਾਨੀ ਮਸਲੇ ਕਰ ਕੇ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਉਂਝ ਹੀ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਇਸ ਲਈ ਰਾਇਸਨ ਵਿਖੇ ਮੌਜੂਦ ਰਹਿਣਗੇ। ਸੂਬਾ ਸਰਕਾਰ ਦੇ ਮੰਤਰੀ ਤੇ ਭਾਜਪਾ ਵਿਧਾਇਕ ਜ਼ਿਲ੍ਹਾ ਹੈੱਡਕੁਆਰਟਰ ਵਿੱਚ ਮੌਜੂਦ ਰਹਿਣਗੇ। 

Click to comment

Leave a Reply

Your email address will not be published. Required fields are marked *

Most Popular

To Top