ਕਿਸਾਨੀ ਅੰਦੋਲਨ ਦਾ ਸਮਰਥਨ ਕਰਨ ਪਹੁੰਚੇ ਗੁਰਦਾਸ ਮਾਨ, ਅੱਗਿਓਂ ਲੋਕਾਂ ਨੇ ਕਰਤਾ ਇਹ ਕੰਮ

ਦਿੱਲੀ ਦੇ ਚਾਰੇ ਪਾਸੇ ਕਿਸਾਨ ਹੀ ਕਿਸਾਨ ਨਜ਼ਰ ਆ ਰਹੇ ਹਨ। ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਉੱਥੇ ਹੀ ਪੰਜਾਬੀ ਕਲਾਕਾਰ ਗੁਰਦਾਸ ਮਾਨ ਅੱਜ ਕਿਸਾਨਾਂ ਦਾ ਸਮਰਥਨ ਕਰਨ ਲਈ ਸਿੰਘੂ ਬਾਰਡਰ ਤੇ ਪਹੁੰਚੇ ਪਰ ਇਸ ਦੌਰਾਨ ਲੋਕਾਂ ਨੇ ਉਹਨਾਂ ਦਾ ਵਿਰੋਧ ਕੀਤਾ।

ਕਿਸਾਨ ਜੱਥੇਬੰਦੀਆਂ ਵੱਲੋਂ ਗੁਰਦਾਸ ਮਾਨ ਨੂੰ ਸਟੇਜ ਤੇ ਬੋਲਣ ਦਾ ਮੌਕਾ ਦਿੱਤਾ ਗਿਆ ਪਰ ਜਦ ਉਹ ਸਟੇਜ ਵੱਲ ਵਧਣ ਲੱਗੇ ਤਾਂ ਲੋਕਾਂ ਨੇ ਇਸ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਸਟੇਜ ਤੇ ਆਉਣ ਤੋਂ ਰੋਕ ਦਿੱਤਾ ਗਿਆ। ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਦੇ ਹੋਏ ਮਾਨ ਨੂੰ ਵਾਪਸ ਮੁੜਨਾ ਪਿਆ।
ਦਸ ਦਈਏ ਕਿ ਬੀਤੇ ਸਮੇਂ ਗੁਰਦਾਸ ਮਾਨ ਦਾ ਇਕ ਰਾਸ਼ਟਰ ਇਕ ਭਾਸ਼ਾ ਦਾ ਸਮਰਥਨ ਕਰਨ ਤੇ ਕਾਫੀ ਵਿਰੋਧ ਹੋਇਆ ਸੀ। ਇਸ ਦਾ ਗੁੱਸਾ ਲੋਕਾਂ ਵਿੱਚ ਅਜੇ ਵੀ ਜਾਰੀ ਹੈ ਜੋ ਕਿ ਅੱਜ ਸਿੰਘੂ ਬਾਰਡਰ ਪਹੁੰਚੇ ਗੁਰਦਾਸ ਮਾਨ ਨੂੰ ਦੁਬਾਰਾ ਝੱਲਣਾ ਪਿਆ। ਕਿਸਾਨਾਂ ਦਾ ਕਹਿਣਾ ਸੀ ਕਿ ਉਹ ਗੁਰਦਾਸ ਮਾਨ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ।
ਕਿਸਾਨਾਂ ਮੁਤਾਬਕ ਗੁਰਦਾਸ ਮਾਨ ਨੇ ਹਿੰਦੀ ਭਾਸ਼ਾ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ‘ਤੇ ਕੋਈ ਮੁਆਫੀ ਨਹੀਂ ਮੰਗੀ ਅਤੇ ਨਾ ਹੀ ਉਹ ਗੁਰਦਾਸ ਮਾਨ ਵਲੋਂ ਪੰਜਾਬੀ ਭਾਸ਼ਾ ਦੇ ਕੀਤੇ ਅਪਮਾਨ ਨੂੰ ਕਦੇ ਭੁੱਲ ਸਕਦੇ ਹਨ ਜਿਸ ਕਾਰਨ ਉਹ ਗੁਰਦਾਸ ਮਾਨ ਦਾ ਵਿਰੋਧ ਕਰ ਰਹੇ ਹਨ।
ਦੱਸ ਦਈਏ ਕਿ ਗੁਰਦਾਸ ਮਾਨ ਨੇ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਕਦੇ ਵੀ ਕੋਈ ਟਿੱਪਣੀ ਨਹੀਂ ਕੀਤੀ, ਅਤੇ ਨਾ ਹੀ ਕਿਸਾਨਾਂ ਨਾਲ ਜੁੜੀ ਕੋਈ ਗੱਲ ਆਖੀ, ਜਿਸ ਕਾਰਨ ਲੋਕਾਂ ਵਿੱਚ ਗੁਰਦਾਸ ਮਾਨ ਖਿਲਾਫ ਗੁੱਸਾ ਦੇਖਣ ਨੂੰ ਮਿਲ ਰਿਹੇ, ਪਰ ਪਿਛਲੇ ਦਿਨੀਂ ਗੁਰਦਾਸ ਮਾਨ ਨੇ ਇੱਕ ਵੀਡੀਓ ਪਾ ਕੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਸੀ ਅਤੇ ਹੁਣ ਉਹ ਅਚਾਨਕ ਧਰਨੇ ਵਿੱਚ ਜਾ ਪਹੁੰਚੇ ਸੀ, ਜਿਥੇ ਉਨ੍ਹਾਂ ਨੂੰ ਪੰਜਾਬੀਆਂ ਦੇ ਰੋਸ ਦਾ ਸਾਹਮਣਾ ਕਰਨਾ ਪਿਆ ਹੈ।
