News

‘ਕਿਸਾਨੀ ਅੰਦੋਲਨ’ ਨੂੰ ਲੈ ਕੇ ਇਸ ਪਿੰਡ ਨੇ ਬਣਾਈ ਗਈ ਵਿਸ਼ੇਸ਼ ਕਮੇਟੀ

ਕਿਸਾਨੀ ਸੰਘਰਸ਼ ਸਬੰਧੀ ਮੋਹਾਲੀ ਦੇ ਨੇੜਲੇ ਪਿੰਡ ਬੈਰੋਂਪੁਰ ਦੀ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਇਕ ਮਤਾ ਪਾਸ ਕੀਤਾ ਗਿਆ ਹੈ।

ਇਸ ‘ਚ ਸਮੂਹ ਨਗਰ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਫ਼ੈਸਲਾ ਕੀਤਾ ਗਿਆ ਹੈ ਕਿ ਹਰ ਘਰ ‘ਚੋਂ 2 ਹਜ਼ਾਰ ਰੁਪਏ ਇਕੱਤਰ ਕੀਤੇ ਜਾਣਗੇ ਅਤੇ ਦਿੱਲੀ ਸੰਘਰਸ਼ ‘ਚ ਆਪਣੀ ਗੱਡੀ ਲੈ ਕੇ ਜਾਣ ਵਾਲੇ ਅਤੇ ਟਰੈਕਟਰ-ਟਰਾਲੀ ਲਿਜਾਣ ਵਾਲਿਆਂ ਨੂੰ ਖ਼ਰਚ ਦਿੱਤਾ ਜਾਵੇਗਾ।

ਜੱਥੇਦਾਰ ਬਲਬੀਰ ਸਿੰਘ ਬੈਰੋਂਪੁਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਇਸ ਪਿੰਡ ਤੋਂ ਵੱਡੀ ਗਿਣਤੀ ‘ਚ ਨੌਜਵਾਨ ਦਿੱਲੀ ਸੰਘਰਸ਼ ‘ਚ ਸ਼ਿਰਕਤ ਕਰ ਰਹੇ ਹਨ। ਇਸ ਮੌਕੇ ਸਰਪੰਚ ਸੁਦੇਸ਼ ਕੁਮਾਰ, ਗੁਰਮੀਤ ਸਿੰਘ, ਪਰਮਦੀਪ ਕੌਰ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

ਇਸ ਤੋਂ ਇਲਾਵਾ ਕਿਸਾਨੀ ਸੰਘਰਸ਼ ਦੌਰਾਨ ਕਿਸੇ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਪਿੰਡ ਵੱਲੋਂ ਸਾਂਝੇ ਤੌਰ ’ਤੇ ਉਸ ਦੀ ਮਦਦ ਕੀਤੀ ਜਾਵੇਗੀ। ਇਸ ਵਾਸਤੇ ਇਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ, ਜਿਸ ‘ਚ ਇਕਬਾਲ ਸਿੰਘ, ਗੁਰਮੀਤ ਸਿੰਘ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਸਬੰਧੀ ਖ਼ਰਚੇ ਦਾ ਧਿਆਨ ਰੱਖੇਗੀ।

Click to comment

Leave a Reply

Your email address will not be published. Required fields are marked *

Most Popular

To Top