News

ਕਿਸਾਨੀ ਅੰਦੋਲਨ ਫਤਿਹ ਕਰਕੇ ਪੰਜਾਬ ਪਹੁੰਚੇ ਕਿਸਾਨ, ਹੋ ਰਿਹਾ ਭਰਵਾਂ ਸਵਾਗਤ

ਦਿੱਲੀ ਵਿੱਚ ਸੰਘਰਸ਼ ਕਰ ਰਹੇ ਕਿਸਾਨ ਖੇਤੀ ਬਿੱਲ ਵਾਪਸ ਹੋਣ ਤੋਂ ਬਾਅਦ ਅੱਜ ਆਪਣੇ ਘਰਾਂ ਨੂੰ ਪਰਤ ਰਹੇ ਹਨ। ਇੱਥੇ ਆਮ ਲੋਕਾਂ ਅਤੇ ਕਿਸਾਨਾਂ ਵੱਲੋਂ ਉਹਨਾਂ ਦਾ ਭਾਰੀ ਸਵਾਗਤ ਕੀਤਾ ਜਾ ਰਿਹਾ ਹੈ।

ਉਸ ਦੇ ਚਲਦੇ ਅਜਨਾਲਾ ਅੰਦਰ ਪਹੁੰਚਣ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਜਨਾਲਾ ਦੇ ਆਗੂਆਂ ਦਾ ਭਰਵਾਂ ਸਵਾਗਤ ਕੀਤਾ ਗਿਆ ਜਿੱਥੇ ਆਮ ਲੋਕਾਂ ਅਤੇ ਕਿਸਾਨਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਾ ਕੇ ਉਹਨਾਂ ਦਾ ਸਵਾਗਤ ਕੀਤਾ ਅਤੇ ਲੱਡੂ ਵੰਡੇ ਗਏ।

ਕਿਸਾਨ ਆਗੂ ਕਸ਼ਮੀਰ ਸਿੰਘ ਧੰਨਗਈ, ਜਸਪਾਲ ਸਿੰਘ, ਪਲਵਿੰਦਰ ਸਿੰਘ, ਪ੍ਰਿਥੀਪਾਲਪਾਲ ਸਿੰਘ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਜਿੱਤ ਹੋਈ ਹੈ ਜਿਸ ਦੇ ਕੇਂਦਰ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਪਿਆ ਹੈ।

Click to comment

Leave a Reply

Your email address will not be published.

Most Popular

To Top