News

ਕਿਸਾਨੀ ਸੰਘਰਸ਼ ਦੀ ਜਿੱਤ ਤੋਂ ਬਾਅਦ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਏ ਕਿਸਾਨ ਆਗੂ

ਕਿਸਾਨੀ ਅੰਦੋਲਨ ਦੀ ਜਿੱਤ ਤੋਂ ਬਾਅਦ ਕਿਸਾਨਾਂ ਨੇ ਅੱਜ ਫਤਿਹ ਮਾਰਚ ਤਹਿਤ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਏ ਹਨ। ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਕਿਸਾਨ ਆਗੂਆਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਹੋਣ ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਡਾਕਟਰ ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ ਸਮੇਤ ਹੋਰ ਕਈ ਆਗੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਦੱਸ ਦਈਏ ਕਿ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਇੱਕ ਸਾਲ ਤੋਂ ਧਰਨਾ ਪ੍ਰਦਰਸ਼ਨ ਚੱਲ ਰਿਹਾ ਸੀ।

19 ਨਵੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਹਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ। ਇਨ੍ਹਾਂ ਕਿਸਾਨਾਂ ਦਾ ਜਗ੍ਹਾ ਜਗ੍ਹਾ ‘ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ।ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈੱਸ ਕਾਨਫਰੰਸ ਨੂੰ ਵੀ ਸੰਬੋਧਿਤ ਕੀਤਾ। ਕਿਸਾਨ ਆਗੂ ਵੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ।

Click to comment

Leave a Reply

Your email address will not be published.

Most Popular

To Top