News

ਕਿਸਾਨੀ ਸੰਘਰਸ਼ ਲਈ ਸ੍ਰੀ ਹਰਿਮੰਦਰ ਸਾਹਿਬ ਤੋਂ ਵੀ ਹੋ ਰਹੀਆਂ ਨੇ ਅਰਦਾਸਾਂ

ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਹੋਰ ਮੰਗਾਂ ਮਨਵਾਉਣ ਲਈ ਕੌਮੀ ਰਾਜਧਾਨੀ ਦੀਆਂ ਹੱਦਾਂ ’ਤੇ ਡਟੇ ਕਿਸਾਨਾਂ ਨੇ ਸਰਕਾਰ ਨਾਲ ਮੁੜ ਵਾਰਤਾ ਕਰਨ ਦਾ ਫ਼ੈਸਲਾ ਲਿਆ ਹੈ ਅਤੇ ਉਨ੍ਹਾਂ 29 ਦਸੰਬਰ ਨੂੰ ਸਵੇਰੇ 11 ਵਜੇ ਅਗਲੇ ਗੇੜ ਦੀ ਗੱਲਬਾਤ ਲਈ ਪੇਸ਼ਕਸ਼ ਰੱਖੀ ਹੈ।

ਕਿਸਾਨ ਅੰਦੋਲਨ ਨੂੰ ਸ਼੍ਰੀ ਹਰਿਮੰਦਰ ਸਾਹਿਬ ਤੋਂ ਆਤਮਿਕ ਬਲ ਮਿਲ ਰਿਹਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਸੇਧ ਮਿਲ ਰਹੀ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਦੇ ਸੰਘਰਸ਼ ਨੂੰ ਸਹੀ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਮਸਲੇ ਹੱਲ ਕਰਨ ਲਈ ਕਿਹਾ ਹੈ।

ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰ ਵੇਲੇ ਆਉਂਦੇ ਹੁਕਮਨਾਮੇ ਦੀ ਕਥਾ ਵਿੱਚ ਕਿਸਾਨ ਸੰਘਰਸ਼ ਦੀ ਚਰਚਾ ਹੋ ਰਹੀ ਹੈ। ਸ਼ਨੀਵਾਰ ਨੂੰ ਕਥਾ ਦੌਰਾਨ ਖੇਤੀ ਸੰਘਰਸ਼ ਦੀ ਚਰਚਾ ਕੀਤੀ ਗਈ ਤੇ ਇਸ ਸੰਘਰਸ਼ ਦੀ ਤੁਲਨਾ ਮੁਗਲ ਕਾਲ ਦੇ ਜਾਬਰ ਹਾਕਮਾਂ ਦੇ ਸਮੇਂ ਨਾਲ ਕੀਤੀ ਗਈ।

ਜ਼ਿਕਰਯੋਗ ਹੈ ਕਿ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਤੜਕਸਾਰ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਮਗਰੋਂ ਹੁਕਮਨਾਮਾ ਲਿਆ ਜਾਂਦਾ ਹੈ, ਜਿਸ ਦੀ ਵਿਆਖਿਆ ਮਗਰੋਂ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਹੁੰਦੀ ਕਥਾ ਦੌਰਾਨ ਕੀਤੀ ਜਾਂਦੀ ਹੈ। ਹੁਣ ਵੀ ਕਿਸਾਨਾਂ ਦਾ ਸੰਘਰਸ਼ ਦਿੱਲੀ ਵਿੱਚ ਚਲਦਿਆਂ ਇਕ ਮਹੀਨਾ ਹੋ ਚੁੱਕਾ ਹੈ। ਸੀਤ ਲਹਿਰ ਪੂਰੇ ਸਿਖ਼ਰ ਤੇ ਹੈ ਤੇ ਇਹ ਸੰਘਰਸ਼ ਵੀ ਕਿੰਨੀ ਦੇਰ ਚੱਲੇਗਾ ਇਸ ਬਾਰੇ ਕੋਈ ਪਤਾ ਨਹੀਂ ਹੈ।

Click to comment

Leave a Reply

Your email address will not be published.

Most Popular

To Top