News

ਕਿਸਾਨ ਅੰਦੋਲਨ ਕਾਰਨ ਕੇਂਦਰ ਸਰਕਾਰ ਨੂੰ ਕਿੰਨਾ ਹੋਵੇਗਾ ਨੁਕਸਾਨ? ਜਾਣੋ ਕੀ ਹੈ ਲੋਕਾਂ ਦੀ ਰਾਏ

ਨਵੀਂ ਦਿੱਲੀ: ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ ਲਗਾਤਾਰ 51ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਦੇਸ਼ ਨੂੰ ਕਿੰਨਾ ਨੁਕਸਾਨ ਹੋਇਆ ਹੈ ਇਸ ਬਾਰੇ ਜਾਣਿਆ ਹੈ ਲੋਕਾਂ ਨੂੰ ਸਵਾਲ ਕੀਤਾ ਗਿਆ ਕਿ ਕੀ ‘ਕਿਸਾਨ ਅੰਦੋਲਨ ਨਾਲ ਸਰਕਾਰ ਨੂੰ ਨੁਕਸਾਨ ਪਹੁੰਚੇਗਾ?’

52 ਪ੍ਰਤੀਸ਼ਤ ਲੋਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਇਸ ਦਾ ਨੁਕਸਾਨ ਹੋਵੇਗਾ। ਇਸ ਦੇ ਨਾਲ ਹੀ 34 ਪ੍ਰਤੀਸ਼ਤ ਲੋਕ ਮੰਨਦੇ ਹਨ ਕਿ ਕਿਸਾਨ ਅੰਦੋਲਨ ਨਾਲ ਸਰਕਾਰ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। 14 ਪ੍ਰਤੀਸ਼ਤ ਲੋਕਾਂ ਨੇ ਕਿਹਾ ਕਿ ਪਤਾ ਨਹੀਂ।

ਦਸ ਦਈਏ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਤਿੰਨ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਚੱਲ ਰਹੀ ਮੀਟਿੰਗ ਦੁਪਹਿਰ ਦੇ ਭੋਜਨ ਦੇ ਬਰੇਕ ਤੋਂ ਪਹਿਲਾਂ ਕੋਈ ਮਤਾ ਪਾਸ ਨਹੀਂ ਹੋਇਆ। ਕੇਂਦਰ ਤੇ ਕਿਸਾਨਾਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਚੱਲ ਰਹੀ 9ਵੇਂ ਗੇੜ ਦੀ ਮੀਟਿੰਗ ਬੇਸਿੱਟਾ ਰਹੀ ਹੈ।

ਕਿਸਾਨ ਜਥੇਬੰਦੀਆਂ ਦੇ ਲੀਡਰਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੁਣ ਅਗਲੀ ਬੈਠਕ 19 ਜਨਵਰੀ ਨੂੰ ਹੋਵੇਗੀ। ਅੱਜ ਫਿਰ ਕਿਸਾਨਾਂ ਸਾਹਮਣੇ ਕਾਨੂੰਨਾਂ ‘ਚ ਸੋਧਾਂ ਦੀ ਪੇਸ਼ਕਸ਼ ਰੱਖੀ ਗਈ। ਇਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਉਹ ਕਾਨੂੰਨਾਂ ਨੂੰ ਪੂਰਨ ਤੌਰ ‘ਤੇ ਰੱਦ ਕਰਨ ਦੀ ਮੰਗ ‘ਤੇ ਅੜੇ ਰਹੇ।

Click to comment

Leave a Reply

Your email address will not be published.

Most Popular

To Top