News

ਕਿਸਾਨ ਅੰਦੋਲਨ ‘ਤੇ ਭਾਜਪਾ ਲੀਡਰ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ ਖਾਲਿਸਤਾਨੀ ਚਲਾ ਰਹੇ ਨੇ ਅੰਦੋਲਨ

ਲੱਖਾਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹੋਏ ਹਨ। ਕਿਸਾਨ ਅੰਦੋਲਨ ਦੀ ਚਰਚਾ ਦੇਸ਼ ‘ਚ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਹੋ ਰਹੀ ਹੈ। ਪਰ ਦੂਜੇ ਪਾਸੇ ਕਿਸਾਨ ਅੰਦੋਲਨ ‘ਤੇ ਭਾਜਪਾ ਲੀਡਰ ਆਏ ਦਿਨ ਵਿਵਾਦਿਤ ਬਿਆਨ ਦੇ ਰਹੇ ਹਨ।

ਉਹਨਾਂ ਵੱਲੋਂ ਦਿੱਲੀ ਧਰਨੇ ‘ਤੇ ਬੈਠੇ ਕਿਸਾਨਾਂ ‘ਤੇ ਨਕਸਲਵਾਦੀ ਅਤੇ ਖਾਲਿਸਤਾਨੀ ਹੋਣ ਦੇ ਇਲਜ਼ਾਮ ਲਾਏ ਜਾ ਰਹੇ ਹਨ। ਅਜਿਹਾ ਹੀ ਬਿਆਨ ਮੁੜ ਤੋਂ ਭਾਜਪਾ ਲੀਡਰ ਦਿਨੇਸ਼ ਕੁਮਾਰ ਵੱਲੋਂ ਦਿੱਤਾ ਗਿਆ ਹੈ। ਭਾਜਪਾ ਲੀਡਰ ਨੇ ਇਲਜ਼ਾਮ ਲਾਇਐ ਕਿ ਕਾਂਗਰਸ ਦੀ ਸ਼ਹਿ ‘ਤੇ ਦਿੱਲੀ ‘ਚ ਕਿਸਾਨ ਨਹੀਂ ਸਗੋਂ ਖਾਲਿਸਤਾਨੀ, ਨਕਸਲਵਾਦੀ ਧਰਨਾ ਦੇ ਰਹੇ ਹਨ।

ਉਹਨਾਂ ਕਿਹਾ ਹੈ ਕਿ ਹਾਲਾਂਕਿ ਕੇਂਦਰ ਵੱਲੋਂ ਕਿਸਾਨਾਂ ਨਾਲ ਕਰੀਬ 5 ਵਾਰ ਮੀਟਿੰਗ ਵੀ ਕੀਤੀ ਗਈ ਹੈ ਪਰ ਹੁਣ ਇਹ ਅੰਦੋਲਨ ਕਮਿਊਨਿਸਟ ਅਤੇ ਖਾਲਿਸਤਾਨੀਆਂ ਵੱਲੋਂ ਚਲਾਇਐ ਜਾ ਰਿਹਾ ਹੈ। ਦੱਸ ਦੇਈਏ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਕਿਸਾਨ ਦਿੱਲੀ ‘ਚ ਧਰਨਾ ਦੇ ਰਹੇ ਹਨ।

ਉਹਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਿਸ ਲਵੇ। ਇਸ ਸੰਘਰਸ਼ ਵਿੱਚ ਕਿਸਾਨਾਂ ਨੂੰ ਹਰ ਵਰਗ ਦੇ ਲੋਕਾਂ ਵੱਲੋਂ ਸਮਰਥਨ ਮਿਲ ਰਿਹਾ ਹੈ ਪਰ ਉੱਥੇ ਹੀ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਏ ਦਿਨ ਭਾਜਪਾ ਲੀਡਰਾਂ ਦਾ ਘਿਰਾਓ ਵੀ ਕਰ ਰਹੇ ਹਨ ਅਤੇ ਉਹਨਾਂ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ।

ਫਿਲਹਾਲ ਹੁਣ ਦੇਖਣਾ ਹੋਵੇਗਾ ਕਿ ਕਿਸਾਨ ਇਸ ਸੰਘਰਸ਼ ਨੂੰ ਕਦੋਂ ਜਾਰੀ ਰੱਖਦੇ ਹਨ ਅਤੇ ਭਾਜਪਾ ਲੀਡਰਾਂ ਵੱਲੋਂ ਦਿੱਤੇ ਜਾ ਰਹੇ ਵਿਵਾਦਿਤ ਬਿਆਨਾਂ ‘ਤੇ ਕਿਸਾਨਾਂ ਵੱਲੋਂ ਕੀ ਪ੍ਰਤੀਕਰਮ ਦਿੱਤਾ ਜਾਂਦਾ ਹੈ।

Click to comment

Leave a Reply

Your email address will not be published. Required fields are marked *

Most Popular

To Top