News

ਕਿਸਾਨ ਅੰਦੋਲਨ ਦੇ ਹੱਕ ’ਚ ਆਈ ਬਸਪਾ, ‘ਭਾਰਤ ਬੰਦ’ ’ਤੇ ਮਾਇਆਵਤੀ ਨੇ ਆਖੀ ਇਹ ਗੱਲ

ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ ਲਈ ਵੱਖ-ਵੱਖ ਖਿੱਤਿਆਂ ਦੇ ਲੋਕ ਡਟੇ ਹੋਏ ਹਨ। ਅੱਜ ਕਿਸਾਨ ਅੰਦੋਲਨ 12ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਨੇ ਵੀ ਇਸ ਅੰਦੋਲਨ ਦੇ ਪੱਖ ਵਿੱਚ ਅਪਣੀ ਗੱਲ ਕਹੀ ਹੈ।

ਮਾਇਆਵਤੀ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਕਿਸਾਨ ਅੰਦੋਲਨ ਦੀ ਹਮਾਇਤ ਕਰਦੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ 8 ਦਸੰਬਰ ਦੇ ਭਾਰਤ ਬੰਦ ਦਾ ਬਸਪਾ ਸਮਰਥਨ ਕਰਦੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਵੀ ਕਿਸਾਨਾਂ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ।

ਕਿਸਾਨਾਂ ਦੇ ਧਰਨਿਆਂ ਵਿਚ ਜਾ ਕੇ ਉਹਨਾਂ ਹਰ ਪੱਖੋਂ ਸੇਵਾ ਕੀਤੀ ਜਾ ਰਹੀ ਹੈ। ਉੱਥੇ ਹੀ ਮਾਇਆਵਤੀ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ। ਉਹਨਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ, “ਖੇਤੀਬਾੜੀ ਨਾਲ ਸਬੰਧਿਤ ਤਿੰਨ ਨਵੇਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਕਿਸਾਨ ਸਾਰੇ ਦੇਸ਼ ਵਿੱਚ ਅੰਦੋਲਨ ਕਰ ਰਹੇ ਹਨ ਤੇ ਬਸਪਾ 8 ਦਸੰਬਰ ਨੂੰ ਉਹਨਾਂ ਦੇ ਸੰਗਠਨਾਂ ਵੱਲੋਂ ਭਾਰਤ ਬੰਦ ਦੇ ਐਲਾਨ ਦਾ ਸਮਰਥਨ ਕਰਦੀ ਹੈ।

ਇਸ ਦੇ ਨਾਲ ਕੇਂਦਰ ਨੂੰ ਅਪੀਲ ਹੈ ਕਿ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।” ਇਸ ਦੇ ਨਾਲ ਦੂਜੇ ਪਾਸੇ ਸਮਾਜਵਾਦੀ ਪਾਰਟੀ ਨੇ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹੋਏ ਯੂਪੀ ‘ਚ ਕਿਸਾਨ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ।

Click to comment

Leave a Reply

Your email address will not be published. Required fields are marked *

Most Popular

To Top