News

ਕਿਸਾਨ ਅੰਦੋਲਨ ਨੂੰ ਲੈ ਕੇ ਪੀਐਮ ਜੌਨਸਨ ਨੇ ਦਿੱਤਾ ਇਹ ਜਵਾਬ

ਕਿਸਾਨਾਂ ਦੇ ਅੰਦੋਲਨ ਦੀ ਗੂੰਜ ਹੁਣ ਵਿਦੇਸ਼ਾਂ ਵਿੱਚ ਵੀ ਪਹੁੰਚੀ ਹੋਈ ਹੈ। ਵਿਦੇਸ਼ਾਂ ਵਿੱਚ ਵੀ ਇਹਨਾਂ ਕਾਲੇ ਕਾਨੂੰਨਾਂ ਦਾ ਸਖ਼ਤੀ ਨਾਲ ਵਿਰੋਧ ਹੋ ਰਿਹਾ ਹੈ ਤੇ ਲੋਕ ਰੈਲੀਆਂ ਕੱਢ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਕਿਸਾਨਾਂ ਦਾ ਸਮਰਥਨ ਕੀਤਾ ਸੀ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੇਤਾਵਨੀ ਦਿੱਤੀ ਸੀ ਕਿ ਜੇ ਉਹ ਕਾਨੂੰਨ ਵਾਪਸ ਨਹੀਂ ਲੈਂਦਾ ਤਾਂ ਉਸ ਨੂੰ ਕੈਨੇਡਾ ਆਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਇਸੇ ਤਰ੍ਹਾਂ ਬ੍ਰਿਟੇਨ ਦੀ ਸੰਸਦ ‘ਚ ਬੁੱਧਵਾਰ ਭਾਰਤ ਦੇ ਕਿਸਾਨ ਅੰਦੋਲਨ ਦਾ ਮੁੱਦਾ ਚੁੱਕਿਆ ਗਿਆ ਤਾਂ ਇਸ ਟਤੇ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਦੇ ਜਵਾਬ ਨੇ ਸਭ ਨੂੰ ਹੈਰਾਨ ਕਰ ਦਿੱਤਾ। ਦਰਅਸਲ, ਜਦੋਂ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਭਾਰਤ ‘ਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ‘ਤੇ ਸਵਾਲ ਪੁੱਛਿਆ ਤਾਂ ਉਹ ਦੁਚਿੱਤੀ ‘ਚ ਪੈ ਗਏ।

ਲੇਬਰ ਪਾਰਟੀ ਦੇ ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਤੋਂ ਭਾਰਤ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਤੇ ਸੰਸਦ ਵਿੱਚ ਸਵਾਲ ਪੁੱਛਿਆ ਤਾਂ ਜੌਨਸਨ ਦੁਚਿੱਤੀ ਵਿੱਚ ਪੈ ਗਏ।

ਜੌਨਸਨ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿੱਚ ਕਿਸੇ ਵੀ ਵਿਵਾਦ ਦਾ ਹੱਲ ਦੋ ਪੱਖੀ ਗੱਲਬਾਤ ਨਾਲ ਹੀ ਹੋ ਸਕਦਾ ਹੈ। ਜੌਨਸਨ ਦੇ ਜਵਾਬ ਤੋਂ ਹੈਰਾਨ ਢੇਸੀ ਨੇ ਤਤਕਾਲ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਤੇ ਟਵਿਟਰ ‘ਤੇ ਹੈਰਾਨੀ ਪ੍ਰਗਟ ਕੀਤੀ ਕਿ ਪ੍ਰਧਾਨ ਮੰਤਰੀ ਜੌਨਸਨ ਨੂੰ ਇਹ ਨਹੀਂ ਪਤਾ ਕਿ ਉਹ ਕਿਸ ਵਿਸ਼ੇ ‘ਤੇ ਪ੍ਰਤੀਕਿਰਿਆ ਦੇ ਰਹੇ ਹਨ।

ਦਰਅਸਲ ਢੇਸੀ ਨੇ ਭਾਰਤ ‘ਚ ਕਿਸਾਨਾਂ ਦਾ ਮੁੱਦਾ ਚੁੱਕਦਿਆਂ ਸੰਸਦ ‘ਚ ਪੁੱਛਿਆ ਕਿ ਕੀ ਜੌਨਸਨ, ਬ੍ਰਿਟੇਨ ‘ਚ ਰਹਿਣ ਵਾਲੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਤੋਂ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਜਾਣੂ ਕਰਵਾਉਣਗੇ।

ਇਸ ਸਵਾਲ ਦੇ ਜਵਾਬ ‘ਚ ਬੌਰਿਸ ਜੌਨਸਨ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੇ ਵਿਚ ਕਿਸੇ ਵੀ ਵਿਵਾਦ ਦਾ ਹੱਲ ਉੱਥੋਂ ਦੀਆਂ ਸਰਕਾਰਾਂ ਕਰ ਸਕਦੀਆਂ ਹਨ।  

Click to comment

Leave a Reply

Your email address will not be published. Required fields are marked *

Most Popular

To Top