News

ਕਿਸਾਨ ਅੰਦੋਲਨ ਨੂੰ ਲੈ ਕੇ ਹਰਸਿਮਰਤ ਬਾਦਲ ਨੇ ਕੀਤਾ ਵੱਡਾ ਖੁਲਾਸਾ

ਕਿਸਾਨੀ ਅੰਦੋਲਨ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਤੇ ਅਕਾਲੀ ਦਲ ਦੇ ਆਗੂ ਹਰਸਿਮਰਤ ਕੌਰ ਬਾਦਲ ਨੇ ਵੱਡਾ ਦਾਅਵਾ ਕੀਤਾ ਹੈ। ਉਹਨਾਂ ਕਿਹਾ ਕਿ ਭਾਰਤੀ ਕਪਾ ਨਿਗਮ ਵੱਲੋਂ ਰੋਜ਼ਾਨਾ ਕਪਾਹ ਦੀ ਖਰੀਦ ਲਿਮਟ ਤੈਅ ਕਰਨ ਤੋਂ ਬਾਅਦ ਪੰਜਾਬ ਵਿੱਚ ਕਪਾਹ ਦੀ ਖਰੀਦ ਵਿੱਚ ਚਾਰ ਗੁਣਾ ਕਮੀ ਆਈ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਅਜਿਹਾ ਖਦਸ਼ਾ ਪਹਿਲਾਂ ਤੋਂ ਹੀ ਸੀ। ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੀਸੀਆਈ ਦੀਆਂ ਕਾਰਵਾਈਆਂ ਤੇ ਧਿਆਨ ਦੇਣ ਲਈ ਆਖਦਿਆਂ ਕਿਹਾ ਕਿ ਭਾਵੇਂ ਤੁਸੀਂ ਐਮਐਸਪੀ ਬਾਰੇ ਵਾਰ-ਵਾਰ ਬਿਆਨ ਦਿੱਤਾ ਹੋਵੇ ਪਰ ਐਮਐਸਪੀ ਵਿੱਚ ਯਕੀਨੀ ਸਰਕਾਰੀ ਖਰੀਦ ਬਾਰੇ ਕੁਝ ਵੀ ਦੱਸਣ ਵਿੱਚ ਤੁਹਾਡੀ ਅਸਮਰੱਥਾ ਦੇ ਚਲਦਿਆਂ ਸਰਕਾਰੀ ਵਿਭਾਗਾਂ ਤੇ ਇਸ ਦਾ ਉਲਟ ਅਸਰ ਪੈ ਰਿਹਾ ਹੈ।

ਹਰਸਿਮਰਤ ਕੌਰ ਨੇ ਅੱਗੇ ਕਿਹਾ ਕਿ ਰੋਜ਼ਾਨਾ ਸਿਰਫ਼ 12,500 ਕੁਇੰਟਲ ਕਪਾਹ ਦੀ ਖਰੀਦ ਕਾਰਨ ਹੁਣ ਕਿਸਾਨਾਂ ਨੂੰ ਵਪਾਰੀਆਂ ਦੇ ਭਰੋਸੇ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਜੇ ਸਰਕਾਰੀ ਨਿਗਮ ਅਜਿਹਾ ਕਰ ਸਕਦਾ ਹੈ ਤਾਂ ਕਿਸਾਨ ਵਪਾਰੀਆਂ ਤੋਂ ਕੀ ਆਸ ਰੱਖ ਸਕਦੇ ਹਾਂ।

ਹਰਸਿਮਰਤ ਬਾਦਲ ਨੇ ਕਿਹਾ ਕਿ ਪੀਐਮ ਮੋਦੀ ਨੂੰ ਇਕ ਅਜਿਹਾ ਕਾਨੂੰਨ ਲਿਆਉਣਾ ਚਾਹੀਦ ਹੈ ਜਿਸ ਵਿੱਚ ਵਪਾਰੀ ਕਿਸੇ ਵੀ ਹਾਲਤ ਵਿੱਚ ਫ਼ਸਲ ਦੀ ਖਰੀਦ ਐਮਐਸਪੀ ਤੋਂ ਘੱਟ ਨਾ ਕਰਨ। ਇਸ ਦੇ ਨਾਲ ਹੀ ਉਹਨਾਂ ਨੇ ਮੋਦੀ ਸਰਕਾਰ ਨੂੰ ਕਿਸਾਨਾਂ ਨਾਲ ਜਲਦ ਤੋਂ ਜਲਦ ਗੱਲ ਕਰਨ ਦੀ ਅਪੀਲ ਵੀ ਕੀਤੀ।

Click to comment

Leave a Reply

Your email address will not be published. Required fields are marked *

Most Popular

To Top