News

ਕਿਸਾਨ ਅੰਦੋਲਨ ਨੇ ਫਿਰ ਫੜਿਆ ਜੋਰ, ਦਿੱਲੀ ਪੁਲਸ ਨੇ ਵਧਾਈ ਸੁਰੱਖਿਆ

ਕਿਸਾਨ ਅੰਦੋਲਨ ਅੱਜ 66ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦ ’ਤੇ ਹਜ਼ਾਰਾਂ ਦੀ ਗਿਣਤੀ ’ਚ ਕਿਸਾਨਾਂ ਦਾ ਇਕੱਠ ਹੈ। ਅੱਜ ਯਾਨੀ ਕਿ ਸੋਮਵਾਰ ਨੂੰ ਸੰਸਦ ਵਿਚ ਆਮ ਬਜਟ ਵੀ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪੁਲਸ ਵਲੋਂ ਸਖਤ ਬੈਰੀਕੇਡਿੰਗ ਕੀਤੀ ਗਈ ਹੈ। 

Farmers protest at Delhi's Tikri border despite permission to demonstrate  in Burari

ਗਾਜ਼ੀਪੁਰ ਤੋਂ ਅਕਸ਼ਰਧਾਮ ਹੁੰਦੇ ਹੋਏ ਪ੍ਰਗਤੀ ਮੈਦਾਨ ਵੱਲ ਜਾਣ ਵਾਲੇ ਰਸਤੇ ’ਤੇ ਪੱਥਰ ਦੇ ਬੈਰੀਕੇਡਜ਼ ਲਾ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਗਾਜ਼ੀਪੁਰ ਸਰਹੱਦ ਨੂੰ ਕਿਲ੍ਹੇ ’ਚ ਤਬਦੀਲ ਕਰ ਦਿੱਤਾ ਗਿਆ ਸੀ।  ਦਿੱਲੀ ਦੀਆਂ ਸਰਹੱਦਾਂ ’ਤੇ ਇੰਟਰਨੈੱਟ ਸੇਵਾਵਾਂ ’ਤੇ ਪਾਬੰਦੀ ਹੈ।

ਹਰਿਆਣਾ ਸਰਕਾਰ ਨੇ ਅੰਬਾਲਾ, ਕਰਨਾਲ, ਕੈਥਲ, ਪਾਨੀਪਤ, ਹਿਸਾਰ, ਜੀਂਦ, ਰੋਹਤਕ, ਸਿਰਸਾ, ਭਿਵਾਨੀ, ਚਰਖੀ ਦਾਦਰੀ, ਸੋਨੀਪਤ ਅਤੇ ਝੱਜਰ ਜ਼ਿਲੇ੍ਹ ’ਚ ਇੰਟਰਨੈੱਟ ’ਤੇ ਰੋਕ ਲਾ ਦਿੱਤੀ ਗਈ ਸੀ। ਸਰਕਾਰ ਨੇ ਇਹ ਰੋਕ ਦਾ ਵਧਾ ਦਿੱਤੀ ਹੈ, ਜੋ ਕਿ 1 ਫਰਵਰੀ ਸ਼ਾਮ 5 ਵਜੇ ਤੱਕ ਲਈ ਵਧਾ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ 26 ਜਨਵਰੀ ਨੂੰ ਟਰੈਕਟਰ ਪਰੇਡ ਹਿੰਸਾ ਮਗਰੋਂ ਕਿਸਾਨ ਅੰਦੋਲਨ ਫਿਰ ਤੋਂ ਮਜ਼ਬੂਤ ਹੋਣ ਲੱਗਾ ਹੈ।  ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਕ ਬਿਆਨ ਸਾਹਮਣੇ ਆਇਆ ਹੈ ਕਿ ਸਰਕਾਰ ਅਤੇ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੁੱਲ੍ਹਾ ਹੈ।

ਕਿਸਾਨਾਂ ਨੂੰ ਵੀ ਹੁਣ ਇਸ ਸਮੱਸਿਆ ਦੇ ਹੱਲ ਦੀ ਉਮੀਦ ਬੱਝੀ ਹੈ। ਇਸ ਤੋਂ ਇਲਾਵਾ ਕਿਸਾਨ, ਸੰਸਦ ਵੱਲ ਕੂਚ ਨਾ ਕਰਨ, ਇਸ ਲਈ ਵੀ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨ ਦਿੱਲੀ ਵੱਲ ਨਾ ਆਉਣ, ਇਸ ਗੱਲ ਨੂੰ ਧਿਆਨ ’ਚ ਰੱਖਦੇ ਹੋਏ ਐੱਨ.ਐੱਚ-9 ਨੂੰ ਬੰਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ 26 ਜਨਵਰੀ ਦੀ ਹਿੰਸਾ ਤੋਂ ਬਾਅਦ ਕਿਸਾਨਾਂ ਨੇ ਸੰਸਦ ਵੱਲ ਪੈਦਲ ਮਾਰਚ ਨੂੰ ਰੱਦ ਕਰ ਦਿੱਤਾ ਸੀ, ਬਾਵਜੂਦ ਇਸ ਦੇ ਪੁਲਸ ਕੋਈ ਢਿੱਲ ਨਹੀਂ ਵਰਤਣਾ ਚਾਹੁੰਦੀ। 

Click to comment

Leave a Reply

Your email address will not be published. Required fields are marked *

Most Popular

To Top