ਕਿਸਾਨ ਆਗੂਆਂ ਦਾ ਵੱਡਾ ਫ਼ੈਸਲਾ, ਕੇਸ ਰੱਦ ਹੋਣ ਤੱਕ ਨਹੀਂ ਹੋਵੇਗੀ ਘਰ ਵਾਪਸੀ

ਕਿਸਾਨਾਂ ਦੀ ਅਹਿਮ ਮੀਟਿੰਗ ਖਤਮ ਹੋ ਚੁੱਕੀ ਹੈ। ਇਸ ਤੋਂ ਬਾਅਦ ਹੁਣ ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਰਾਕੇਸ਼ ਟਿਕੈਤ ਨੇ ਕਿਹਾ ਕਿ, ਕਿਸਾਨਾਂ ਨੇ ਤੈਅ ਕੀਤਾ ਹੈ ਕਿ ਇਕ 5 ਮੈਂਬਰੀ ਕਮੇਟੀ ਬਣਾਈ ਜਾਵੇਗੀ ਜੋ ਕਿ ਸਰਕਾਰ ਨਾਲ ਗੱਲਬਾਤ ਕਰੇਗੀ। ਇਹ ਕਮੇਟੀ ਹਰ ਮਸਲੇ ਤੇ ਗੱਲ ਕਰਨ ਲਈ ਸਰਕਾਰ ਨਾਲ ਗੱਲਬਾਤ ਕਰੇਗੀ।

ਇਸ ਦੇ ਨਾਲ ਹੀ ਅਗਲੀ ਮੀਟਿੰਗ 7 ਦਸੰਬਰ ਨੂੰ ਹੋਵੇਗੀ। ਇਹ ਕਮੇਟੀ ਸਰਕਾਰ ਨਾਲ ਗੱਲਬਾਤ ਕਰੇਗੀ ਕਿ ਕਿਸਾਨਾਂ ਦੇ ਦਰਜ ਮੁਕੱਦਮਿਆਂ ਨੂੰ ਰੱਦ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਿਸਾਨ ਅੰਦੋਲਨ ਦਰਜ ਕੀਤੇ ਗਏ ਮੁਕੱਦਮੇ ਰੱਦ ਨਹੀਂ ਹੁੰਦੇ ਉਦੋਂ ਤੱਕ ਉਹਨਾਂ ਦਾ ਅੰਦੋਲਨ ਜਾਰੀ ਰਹੇਗਾ।
ਉੱਥੇ ਹੀ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ, ਕਮੇਟੀ ਫ਼ੈਸਲਾ ਲਵੇਗੀ ਕਿ ਜਦੋਂ ਤੱਕ ਕੇਸ ਵਾਪਸ ਨਹੀਂ ਹੋਣਗੇ ਉਦੋਂ ਤੱਕ ਉਹ ਵਾਪਸ ਨਹੀਂ ਜਾਣਗੇ। ਇਸ ਦੇ ਨਾਲ ਹੀ ਬਿਜਲੀ ਬਿੱਲ, ਪਰਾਲੀ ਸਾੜਨ ਨੂੰ ਲੈ ਕੇ ਕੇਸ ਦਰਜ, ਲਖੀਮਪੁਰ ਘਟਨਾ ਦੌਰਾਨ ਦਰਜ ਹੋਏ ਕੇਸਾਂ ਨੂੰ ਰੱਦ ਕਰਾਉਣ ਦੀ ਗੱਲ ਕੀਤੀ ਜਾਵੇਗੀ। ਉਹਨਾਂ ਕੋਲ ਜਦੋਂ ਤੱਕ ਕੇਸ ਵਾਪਸ ਹੋਣ ਦੀ ਲਿਖਤੀ ਗਾਰੰਟੀ ਨਹੀਂ ਆ ਜਾਂਦੀ ਉਦੋਂ ਤੱਕ ਉਹ ਕੋਈ ਫ਼ੈਸਲਾ ਨਹੀਂ ਲੈਣਗੇ ਅਤੇ ਉਹਨਾਂ ਦਾ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।
