ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦਾ ਬਿਆਨ, 29 ਜਨਵਰੀ ਨੂੰ ਪੂਰੇ ਪੰਜਾਬ ‘ਚ ਤਿੰਨ ਘੰਟੇ ਹੋਵੇਗਾ ਰੇਲ ਚੱਕਾ ਜਾਮ

 ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦਾ ਬਿਆਨ, 29 ਜਨਵਰੀ ਨੂੰ ਪੂਰੇ ਪੰਜਾਬ ‘ਚ ਤਿੰਨ ਘੰਟੇ ਹੋਵੇਗਾ ਰੇਲ ਚੱਕਾ ਜਾਮ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ 15 ਦਸੰਬਰ ਤੋਂ ਕਿਸਾਨਾਂ ਵੱਲੋਂ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ੇ ਵੀ ਜਾਮ ਕੀਤੇ ਹੋਏ ਹਨ। ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ  ਸਰਵਨ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਪੰਜਾਬ ਜ਼ੀਰਾ ਸ਼ਰਾਬ ਫੈਕਟਰੀ ਦੇ ਚੱਲ ਰਹੇ ਮੋਰਚੇ ‘ਚ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ 11 ਜਨਵਰੀ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਰੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।

Punjab CM Mann Accuses Badal And Dhindsa Families Of Stalling Work On  Medical College In Sangrur

ਕੇਂਦਰ ਤੇ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ 29 ਜਨਵਰੀ ਦਾ ਰੇਲ ਰੋਕੋ ਅੰਦੋਲਨ ਗੁਰਦਾਸਪੁਰ ਵਿਚ ਲਗਾਤਾਰ ਜਾਰੀ ਰਹੇਗਾ, ਜਿਸ ‘ਚ ਭਾਰਤ ਮਾਲਾ ਯੋਜਨਾ ਤਹਿਤ ਜੰਮੂ ਕਟੜਾ ਐਕਸਪ੍ਰੈਸ ਵੇਅ, ਅੰਮ੍ਰਿਤਸਰ ਵੇਅ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤੇ ਬਗੈਰ ਜ਼ਬਰੀ ਸਰਕਾਰ ਦਾ ਕਬਜ਼ਾ ਰੋਕਣ ਸਬੰਧੀ ਅਤੇ ਗੰਨੇ ਦਾ ਬਕਾਇਆ ਅਤੇ ਪੂਰਾ ਭੁਗਤਾਨ ਪਰਚੀ ਵਿਤਰਣ ਕੈਲੰਡਰ ਨੂੰ ਬਗੈਰ ਵਿਤਕਰੇ ਤੋਂ ਲਾਗੂ ਕਰਾਉਣਾ ਆਦਿ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾਣ ਗਏ।

ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਾਰੇ ਪੰਜਾਬ ਵਿਚ ਇੰਡਸਟਰੀ ਵੱਲੋਂ ਦਰਿਆਵਾਂ ‘ਚ ਤੇ ਜ਼ਮੀਨ ਹੇਠਲਾ ਪਾਣੀ ਪਾਉਣ ਤੋਂ ਰੋਕਣ ਲਈ ਇਹ ਪ੍ਰਦਰਸ਼ਨ ਕੀਤਾ ਜਾਵੇਗਾ। 26 ਜਨਵਰੀ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਤੇ ਵਿਸ਼ਾਲ ਇਕੱਠ ਕੀਤੇ ਜਾਣਗੇ ਅਤੇ ਦਿੱਲੀ ਫ਼ਤਿਹ ਦਿਹਾੜੇ ਵਜੋਂ ਮਨਾਇਆ ਜਾਵੇਗਾ। ਕੇਂਦਰ ਅਤੇ ਪੰਜਾਬ ਦੀਆਂ ਮੰਗਾਂ ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 29 ਜਨਵਰੀ ਨੂੰ ਪੂਰੇ ਪੰਜਾਬ ‘ਚ ਤਿੰਨ ਘੰਟੇ ਪ੍ਰੋਗਰਾਮ ਹੋਵੇਗਾ 1 ਵਜੇ ਤੋਂ ਲੈ ਕੇ 3 ਵਜੇ ਤੱਕ ਰੇਲ ਚੱਕੇ ਜਾਮ ਕੀਤੇ ਜਾਣਗੇ।

 

Leave a Reply

Your email address will not be published. Required fields are marked *