News

ਕਿਸਾਨ ਗੁਰੂ ਨਾਨਕ ਦੇਵ ਜੀ ਦਾ 551 ਵਾਂ ਪ੍ਰਕਾਸ਼ ਪੁਰਬ ਪੱਕੇ-ਧਰਨਿਆਂ ’ਚ ਹੀ ਮਨਾਉਣਗੇ

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਕਿਸਾਨਾਂ ਵੱਲੋਂ ਪੱਕੇ ਧਰਨਿਆਂ ਵਿਚ ਹੀ ਮਨਾਇਆ ਜਾਵੇਗਾ। 60ਵੇਂ ਦਿਨ ਪੰਜਾਬ ਭਰ ਵਿੱਚ ਟੋਲ-ਪਲਾਜ਼ਿਆਂ, ਭਾਜਪਾ ਆਗੂਆਂ ਦੇ ਘਰਾਂ, ਪੰਪਾਂ ਅਤੇ ਸ਼ਾਪਿੰਗ-ਮਾਲਜ਼ ਸਾਹਮਣੇ ਵੀ ਕਰੀਬ 50 ਥਾਵਾਂ ਤੇ ਪੱਕੇ-ਧਰਨੇ ਜਾਰੀ ਰੱਖੇ ਗਏ।

ਪੰਜਾਬ ਦੀਆਂ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਸਾਂਝੇ ਕਿਸਾਨ ਮੋਰਚਿਆਂ ਵਿਚ ਬੈਠੇ ਕਿਸਾਨਾਂ ਦੀਆਂ ਨਜ਼ਰਾਂ ਦਿੱਲੀ-ਮੋਰਚੇ ’ਤੇ ਟਿਕੀਆਂ ਹਨ। ਮੋਰਚਿਆਂ ’ਤੇ ਬੈਠੇ ਕਿਸਾਨ ਦਿੱਲੀ ਮੋਰਚੇ ਨੂੰ ਸਫ਼ਲ ਬਣਾਉਣ ਲਈ ਵਿਉਂਤਬੰਦੀ ਕਰਦਿਆਂ ਪੰਜਾਬ ਤੋਂ ਹੋਰ ਟੀਮਾਂ ਭੇਜਣ ਦੀ ਤਿਆਰੀ ਕਰ ਰਹੇ ਹਨ।

ਚੱਲ ਰਹੇ ਮੋਰਚਿਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ‘ਮਨ ਕੀ ਬਾਤ’ ਖਿਲਾਫ਼ ਗੁੱਸੇ ਦੀ ਲਹਿਰ ਫੈਲ ਗਈ ਹੈ। ਕਿਸਾਨ ਕਹਿ ਰਹੇ ਨੇ ਕਿ ਮੋਦੀ ਆਪਣੀ ਸੁਣਾਉਣਾ ਬੰਦ ਕਰਨ ਅਤੇ ਦਿੱਲੀ ਬੈਠੇ ਕਿਸਾਨਾਂ ਦੀ ਬਾਤ ਸੁਣਨ। ਦਸ ਦਈਏ ਕਿ ਪੰਜਾਬ ਦੇ ਕਿਸਾਨਾਂ ਨੇ ਅਪਣੇ ਹੱਕ ਲੈਣ ਅਤੇ ਖੇਤੀ ਕਾਨੂੰਨ ਵਾਪਸ ਕਰਨ ਲਈ ਦਿੱਲੀ ਵਿੱਚ ਪੱਕੇ ਮੋਰਚੇ ਲਗਾਏ ਹੋਏ ਹਨ। ਕਿਸਾਨਾਂ ਨੇ ਦਿੱਲੀ ਦੇ ਕੌਮੀ ਮਾਰਗ ਘੇਰਨ ਦੀ ਗੱਲ ਆਖੀ ਹੈ।

Click to comment

Leave a Reply

Your email address will not be published. Required fields are marked *

Most Popular

To Top