Punjab

ਕਿਸਾਨ ਜਥੇਬੰਦੀਆਂ ਵੱਲੋਂ ਰੇਲ-ਰੋਕੋ ਅੰਦੋਲਨ ਅੱਜ, ਅਣਮਿੱਥੇ ਸਮੇਂ ਲਈ ਲੱਗੇਗਾ ਧਰਨਾ

ਅੱਜ ਪੂਰੇ ਪੰਜਾਬ ਵਿੱਚ ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਧਰਨੇ ਲਗਾਏ ਜਾਣਗੇ ਅਤੇ ਰੇਲਾਂ ਦਾ ਚੱਕਾ ਜਾਮ ਕਰਨ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਅਤੇ ਕਾਨੂੰਨ ਦਾ ਪੱਖ ਲੈਣ ਵਾਲੇ ਸਿਆਸਤਦਾਨਾਂ ਦਾ ਘਿਰਾਓ ਕਰਨਗੀਆਂ।

ਜੱਥੇਬੰਦੀਆਂ ਮੁਤਾਬਕ ਅੱਜ ਸਾਰਾ ਰੇਲ ਨੈਟਵਰਕ ਠੱਪ ਕਰ ਦਿੱਤਾ ਜਾਵੇਗਾ। ਸ਼੍ਰੋਮਣੀ ਅਕਾਲੀ ਵਲੋਂ ਅੱਜ ਤਿੰਨਾਂ ਤਖ਼ਤਾਂ ਤੋਂ ਕੱਢੇ ਜਾ ਰਹੇ ਕਿਸਾਨ ਮਾਰਚ ‘ਚ 40 ਹਜ਼ਾਰ ਵਾਹਨਾਂ ‘ਚ 2 ਲੱਖ ਲੋਕ ਹਿੱਸਾ ਲੈਣਗੇ। ਇਹ ਮਾਰਚ ਚੰਡੀਗੜ੍ਹ ਪਹੁੰਚੇਗਾ, ਜਿੱਥੇ ਅਕਾਲੀ ਦਲ ਦੀ ਲੀਡਰਸ਼ਿਪ ਹਾਲ ਹੀ ‘ਚ ਪਾਸ ਕੀਤੇ ਤਿੰਨ ਖੇਤੀਬਾੜੀ ਐਕਟਾਂ ਨੂੰ ਰੱਦ ਕਰਨ ਦੀ ਮੰਗ ਕਰਦਾ ਇਕ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਦੇ ਨਾਂ ’ਤੇ ਪੰਜਾਬ ਦੇ ਰਾਜਪਾਲ ਨੂੰ ਸੌਂਪੇਗੀ।

ਬੀਬਾ ਹਰਸਿਮਰਤ ਕੌਰ ਬਾਦਲ ਲੰਬੀ ਤੋਂ ਕਿਸਾਨ ਮਾਰਚ ਲਈ ਰਵਾਨਾ

ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਦੀ ਅਗਵਾਈ ਕਰਨਗੇ।

ਹੋਰ ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਮਾਰਚ ਵਾਇਆ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ ਤੇ ਮੁੱਲਾਂਪੁਰ ਰਾਹੀਂ ਹੁੰਦਾ ਹੋਇਆ ਚੰਡੀਗੜ੍ਹ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਤਲਵੰਡੀ ਸਾਬੋ ਤੋਂ ਸ਼ੁਰੂ ਹੋਣ ਵਾਲਾ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ ਤੋਂ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪਹੁੰਚੇਗਾ।

ਉੱਧਰ ਬੀਬਾ ਹਰਸਿਮਰਤ ਕੌਰ ਬਾਦਲ ਦਾ ਕਾਫ਼ਲਾ ਵੀ ਮੋਰਚੇ ਲਈ ਨਿਕਲ ਚੁੱਕਾ ਹੈ। ਇਸ ਮੌਕੇ ਉਹਨਾਂ ਨਾਲ ਵੱਡੀ ਗਿਣਤੀ ਵਿੱਚ ਲੰਬੀ ਹਲਕੇ ਦੇ ਅਕਾਲੀ ਵਰਕਰ ਵੀ ਸਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਨੇ ਪੰਜਾਬ ਲਈ ਸੰਘਰਸ਼ ਕਰਨਾ ਹੈ, ਇਸ ਲਈ ਤਕੜੇ ਹੋ ਕੇ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਚੱਲੀਏ।

ਦਸ ਦਈਏ ਪਿੰਡ ਬਾਦਲ ਤੋਂ ਇਹ ਕਾਫ਼ਲਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਪਹੁੰਚੇਗਾ, ਜਿੱਥੇ ਨਤਮਸਤਕ ਹੋਣ ਉਪਰੰਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਣਗੇ।

ਤਲਵੰਡੀ ਸਾਬੋ ਤੋਂ ਸ਼ੁਰੂ ਹੋਣ ਵਾਲਾ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ ਤੋਂ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪਹੁੰਚੇਗਾ। ਉੱਥੇ ਹੀ ਰਾਜਨੀਤਿਕ ਪਾਰਟੀਆਂ ਦੇ ਕਾਫ਼ਲਿਆਂ ਨੂੰ ਲੈ ਕੇ ਕਿਸਾਨ ਆਗੂ ਬਿਲਕੁੱਲ ਵੀ ਖੁਸ਼ ਨਜ਼ਰ ਨਹੀਂ ਆ ਰਹੇ।

Click to comment

Leave a Reply

Your email address will not be published. Required fields are marked *

Most Popular

To Top