Main

ਕਿਸਾਨ ਜੱਥੇਬੰਦੀਆਂ ਕੱਲ੍ਹ ਕੇਂਦਰ ਸਰਕਾਰ ਨਾਲ ਕਰਨਗੀਆਂ ਮੀਟਿੰਗ

ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ 13 ਨਵੰਬਰ ਨੂੰ ਦਿੱਲੀ ਬੈਠਕ ਲਈ ਬੁਲਾਇਆ ਸੀ। ਅੱਜ 30 ਕਿਸਾਨ ਜੱਥੇਬੰਦੀਆਂ ਨੇ ਚੰਡੀਗੜ੍ਹ ਵਿੱਚ ਬੈਠਕ ਕੇ ਇਹ ਐਲਾਨ ਕੀਤਾ ਹੈ ਕਿ ਉਹ ਕੇਂਦਰ ਸਰਕਾਰ ਦੀ ਬੈਠਕ ਵਿੱਚ ਸ਼ਿਰਕਤ ਕਰਨਗੀਆਂ। ਇਸ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਚਰਚਾ ਕੀਤੀ ਜਾਵੇਗੀ।

ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਜੇ ਕੱਲ੍ਹ ਹੋਣ ਵਾਲੀ ਮੀਟਿੰਗ ਵਿੱਚ ਕੋਈ ਗੱਲ ਸਿਰੇ ਨਾ ਚੜ੍ਹੀ ਤਾਂ ਉਹ 26 ਨਵੰਬਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉਹਨਾਂ ਦਾ ਅੰਦੋਲਨ ਉਦੋਂ ਤਕ ਚਲਦਾ ਰਹੇਗਾ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ।

13 ਨਵੰਬਰ ਦੀ ਮੀਟਿੰਗ ਵਿੱਚ ਰੇਲ ਮੰਤਰੀ ਵੀ ਸ਼ਾਮਲ ਹੋਣਗੇ ਜਿਹਨਾਂ ਨਾਲ ਪੰਜਾਬ ਵਿੱਚ ਰੇਲ ਗੱਡੀਆਂ ਚਲਾਉਣ ਸਬੰਧੀ ਵੀ ਗੱਲਬਾਤ ਕੀਤੀ ਜਾਵੇਗੀ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ 13 ਨਵੰਬਰ ਦੀ ਬੈਠਕ ਤੋਂ ਬਾਅਦ 18 ਨਵੰਬਰ ਨੂੰ ਫਿਰ ਤੋਂ ਕਿਸਾਨ ਜੱਥੇਬੰਦੀਆਂ ਦੀ ਬੈਠਕ ਰੱਖੀ ਗਈ ਹੈ ਜਿਸ ਵਿੱਚ ਅਗਲੀ ਰਣਨੀਤੀ ਉਲੀਕੀ ਜਾਵੇਗੀ।

Click to comment

Leave a Reply

Your email address will not be published. Required fields are marked *

Most Popular

To Top