ਕਿਸਾਨ ਜੱਥੇਬੰਦੀਆਂ ਦੀ ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਅਹਿਮ ਬੈਠਕ, ਲਿਆ ਜਾ ਸਕਦੈ ਕੋਈ ਵੱਡਾ ਫ਼ੈਸਲਾ
By
Posted on

ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਇਹ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਵੇਗੀ। ਇਸ ਬੈਠਕ ਵਿੱਚ ਕਿਸਾਨਾਂ ਦੇ ਬਕਾਇਆ ਪਏ ਮਸਲਿਆਂ ਬਾਰੇ ਚਰਚਾ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਏਕਤਾ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੱਖਰੀ ਮੀਟਿੰਗ ਕੀਤੀ ਜਾਵੇਗੀ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨੇ 18 ਦਸੰਬਰ ਨੂੰ ਲਿਖੇ ਪੱਤਰ ਵਿੱਚ 32 ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੂੰ ਗੱਲਬਾਤ ਦਾ ਸੱਦਾ ਭੇਜਿਆ ਸੀ, ਪਰ ਉਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਦਾ ਨਾਮ ਸ਼ਾਮਲ ਨਹੀਂ ਸੀ।
ਇਸ ਤੋਂ ਬਾਅਦ ਜੱਥੇਬੰਦੀ ਨੇ 15 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਸਨ। ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਹ ਮੀਟਿੰਗ 9 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਹੋਵੇਗੀ।
