News

ਕਿਸਾਨ ਜੱਥੇਬੰਦੀਆਂ ਦੀ ਅੱਜ ਸਿੰਘੂ ਬਾਰਡਰ ’ਤੇ ਹੋਵੇਗੀ ਬੈਠਕ, ਘੜੀ ਜਾ ਸਕਦੀ ਹੈ ਅਗਲੀ ਰਣਨੀਤੀ

ਅੱਜ ਸਿੰਘੂ ਬਾਰਡਰ ਤੇ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੀ ਅਹਿਮ ਮੀਟਿੰਗੋ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਤੇ ਵਿਚਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ 26 ਨਵੰਬਰ ਦੇ ਪ੍ਰੋਗਰਾਮ ਨੇਪਰੇ ਚਾੜਨ ਲਈ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

Farmers Union's press conference said - We will never go to Burari, it is  an open prison! - OIB News

ਦੱਸ ਦਈਏ ਕਿ 26 ਨਵੰਬਰ ਨੂੰ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ ਅਤੇ ਸੰਯੁਕਤ ਕਿਸਾਨ ਮੋਰਚਾ ਨੇ ਇੱਕ ਸਾਲ ਪੂਰਾ ਹੋਣ ਤੇ ਕਿਸਾਨਾਂ ਨੂੰ ਸਰਹੱਦ ਤੇ ਪਹੁੰਚਣ ਦਾ ਸੱਦਾ ਦਿੱਤਾ ਹੈ। ਜੱਥੇਬੰਦੀਆਂ ਦੇ ਸੱਦੇ ਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਲਈ ਰਵਾਨਾ ਹੋ ਰਹੇ ਹਨ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ। ਕੱਲ੍ਹ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਇਹਨਾਂ ਬਿੱਲਾਂ ਨੂੰ ਵਾਪਸ ਲੈਣ ਦੇ ਬਿੱਲ ਤੇ ਵੀ ਮੋਹਰ ਲੱਗ ਗਈ ਹੈ। 29 ਨਵੰਬਰ ਨੂੰ ਹੋਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਇਹਨਾਂ ਬਿੱਲਾਂ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ ਤੇ ਕਾਨੂੰਨੀ ਤੌਰ ਤੇ ਰੱਦ ਕਰ ਦਿੱਤਾ ਜਾਵੇਗਾ।

Click to comment

Leave a Reply

Your email address will not be published. Required fields are marked *

Most Popular

To Top