ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਕਿਸਾਨ ਜੱਥੇਬੰਦੀਆਂ ਦੀ ਅੱਜ ਸਿੰਘੂ ਬਾਰਡਰ ’ਤੇ ਹੋਵੇਗੀ ਅਹਿਮ ਬੈਠਕ

ਪੰਜਾਬੀ ਲੋਕ · 14 January 2021
ਮੂਲ ਤਸਵੀਰ ਉਪਲਬਧ ਨਹੀਂ

ਕੜਾਕੇ ਦੀ ਠੰਡ ਤੇ ਮੀਹਾਂ ਵਿੱਚ ਡਟੇ ਕਿਸਾਨ ਕਿਸੇ ਵੀ ਕੀਮਤ ਤੇ ਅਪਣੀਆਂ ਮੰਗਾਂ ਮੰਗਵਾਏ ਬਗੈਰ ਵਾਪਸ ਦੇ ਰੌਂਅ ਚ ਨਹੀਂ ਹਨ। ਕੱਲ੍ਹ 15 ਜਨਵਰੀ ਨੂੰ ਕਿਸਾਨ ਜੱਥੇਬੰਦੀਆਂ ਦੇ ਪ੍ਰਤੀਨਿਧਾਂ ਤੇ ਸਰਕਾਰ ਵਿਚਾਲੇ ਮੀਟਿੰਗ ਹੋਣ ਜਾ ਰਹੀ ਹੈ ਉਸ ਬੈਠਕ ਤੋਂ ਪਹਿਲਾਂ ਅੱਜ ਕਿਸਾਨ ਪ੍ਰਤੀਨਿਧੀ ਸਿੰਘੂ ਬਾਰਡਰ ਤੇ ਬੈਠਕ ਕਰਨ ਜਾ ਰਹੇ ਹਨ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਉਸ ਮੀਟਿੰਗ ਤੋਂ ਪਹਿਲਾਂ ਅੱਜ ਕਿਸਾਨ ਪ੍ਰਤੀਨਿਧੀ ਸਿੰਘੂ ਬਾਰਡਰ ’ਤੇ ਮੀਟਿੰਗ ਕਰਨ ਜਾ ਰਹੇ ਹਨ। ਕੇਂਦਰ ਵੱਲੋਂ ਲਾਗੂ ਕੀਤੇ ਗਏ ਤਿੰਨੇ ਨਵੇਂ ਖੇਤੀ ਕਾਨੂੰਨ ਲਾਗੂ ਕਰਨ ਉੱਤੇ ਸੁਪਰੀਮ ਕੋਰਟ ਪਹਿਲਾਂ ਹੀ ਰੋਕ ਲਾ ਚੁੱਕੀ ਹੈ। ਇਸ ਤੋਂ ਪਹਿਲਾਂ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਅਗਵਾਈ ਹੇਠ ਤਿੰਨ ਮੰਤਰੀਆਂ ਦੀ ਕਮੇਟੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰ ਰਹੀ ਸੀ।

ਸਰਕਾਰ ਤੇ ਕਿਸਾਨਾਂ ਵਿਚਾਲੇ 9 ਗੇੜ ਦੀ ਗੱਲਬਾਤ ਤੋਂ ਬਾਅਦ ਵੀ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ ਸੀ। ਪਿਛਲੀ ਵਾਰ 8 ਜਨਵਰੀ ਨੂੰ ਹੋਈ ਮੀਟਿੰਗ ਦੌਰਾਨ ਦੋਵੇਂ ਧਿਰਾਂ 15 ਜਨਵਰੀ ਨੂੰ ਅਗਲੇ ਗੇੜ ਦੀ ਗੱਲਬਾਤ ਕਰਨ ਲਈ ਸਹਿਮਤ ਹੋਈਆਂ ਸਨ।

ਕਿਸਾਨ 26 ਜਨਵਰੀ ਦੇ ਆਪਣੇ ਪ੍ਰਸਤਾਵਿਤ ‘ਕਿਸਾਨ ਪਰੇਡ’ ਦੇ ਪ੍ਰੋਗਰਾਮ ਉੱਤੇ ਅਮਲ ਕਰਨ ਅਤੇ ਦਿੱਲੀ ਰਵਾਨਗੀਆਂ ਪਾਉਣ ਦੇ ਆਪਣੇ ਸਟੈਂਡ ’ਤੇ ਡਟੇ ਹੋਏ ਹਨ। ਸੰਯੁਕਤ ਕਿਸਾਨ ਮੋਰਚਾ ਵੱਲੋਂ ਐਲਾਨੇ ਅੰਦੋਲਨ ਦੇ ਪ੍ਰੋਗਰਾਮ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਦੱਸ ਦੇਈਏ ਕਿ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਇਹ ਮਾਮਲਾ ਸੁਲਝਾਉਣ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਸੀ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਸ ਕਮੇਟੀ ਸਾਹਮਣੇ ਹਾਜ਼ਰ ਨਹੀਂ ਹੋਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਵੱਲੋਂ ਕਮੇਟੀ ਕਾਇਮ ਕਰਨ ਤੋਂ ਬਾਅਦ ਸਰਕਾਰ ਨਾਲ ਗੱਲਬਾਤ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ