News

ਕਿਸਾਨ ਜੱਥੇਬੰਦੀਆਂ ਨੂੰ ਡਰਾ ਰਹੀਆਂ ਕੇਂਦਰੀ ਏਜੰਸੀਆਂ: ਸੁਖਬੀਰ ਬਾਦਲ

ਖੇਤੀ ਕਾਨੂੰਨਾਂ ਖ਼ਿਲਾਫ਼ ਐਨਆਈਏ ਨੇ ਦਰਜਨ ਦੇ ਕਰੀਬ ਲੋਕਾਂ ਨੂੰ ਸੰਮਨ ਭੇਜੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਲਜ਼ਾਮ ਲਾਇਆ ਕਿ ਕੇਂਦਰੀ ਏਜੰਸੀ ਐਨਆਈਏ ਰਾਹੀਂ ਨੋਟਿਸ ਭੇਜ ਕੇ ਕਿਸਾਨ ਲੀਡਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿਸਾਨ ਦੇਸ਼ ਵਿਰੋਧੀ ਨਹੀਂ ਹਨ। ਸੁਖਬੀਰ ਬਾਦਲ ਨੇ ਕਿਹਾ ਐਨਆਈਏ ਵੱਲੋਂ ਨੋਟਿਸ ਭੇਜੇ ਜਾਣ ਤੇ ਅਕਾਲੀ ਦਲ ਇਸ ਦੀ ਨਿਖੇਧੀ ਕਰਦਾ ਹੈ। ਸੁਖਬੀਰ ਬਾਦਲ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਇਲਜ਼ਾਮ ਵੀ ਲਾਇਆ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ‘ਨਕਸਲਵਾਦੀ ਤੇ ਖਾਲਿਸਤਾਨੀ’ ਕਹਿਣਾ ਠੀਕ ਨਹੀਂ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ ਹੈ ਤੇ ਜਦ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਪਾਰਟੀ ਨੇ ਐਨਡੀਏ ਨਾਲੋਂ ਨਾਤਾ ਤੋੜ ਲਿਆ।

Click to comment

Leave a Reply

Your email address will not be published. Required fields are marked *

Most Popular

To Top