Punjab

ਕਿਸਾਨ ਜੱਥੇਬੰਦੀਆਂ ਨੇ ਕਰਤਾ ਵੱਡਾ ਐਲਾਨ, ਇਸ ਦਿਨ ਪੰਜਾਬ ਰਹੇਗਾ ਬੰਦ

ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਆਰਡੀਨੈਂਸਾਂ ਵਿਰੁੱਧ ਕਿਸਾਨ ਜੱਥੇਬੰਦੀਆਂ ਲਗਾਤਾਰ ਪ੍ਰਦਰਸ਼ਨ ਕਰ ਰਹੀਆਂ ਹਨ। ਸਰਕਾਰ ਇਨ੍ਹਾਂ ਆਰਡੀਨੈਂਸਾਂ ਨੂੰ ਕਿਸਾਨਾਂ ਦੇ ਹਿੱਤਾਂ ਵਾਲਾ ਦੱਸ ਰਹੀ ਹੈ ਪਰ ਕਿਸਾਨ ਦਾ ਮੰਨਣਾ ਹੈ ਕਿ ਇਨ੍ਹਾਂ ਆਰਡੀਨੈਂਸਾਂ ਕਰਕੇ ਉਨ੍ਹਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚੇਗਾ।

ਇਕ ਹੋਰ ਖ਼ਬਰ ਸਾਹਮਣੇ ਆਈ ਹੈ ਕਿ ਕੌਮੀ ਪੱਧਰ ਤੇ 250 ਕਿਸਾਨ ਜੱਥੇਬੰਦੀਆਂ ਦੀ ਸਾਂਝੀ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਿੱਚ ਸ਼ਾਮਲ ਪੰਜਾਬ ਦੀਆਂ 10 ਸੰਘਰਸ਼ਸ਼ੀਲ ਕਿਸਾਨ ਜੱਥੇਬੰਦੀਆਂ ਨੇ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬੀ ਭਾਸ਼ਾ ਨੂੰ ਲੈ ਕੇ ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ’ਚ ਦਿੱਤਾ ਨੋਟਿਸ

ਲੋਕਤੰਤਰਿਕ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸੰਧੂ ਦੀ ਪ੍ਰਧਾਨਗੀ ਵਿੱਚ ਹੋਈ ਬੈਠਕ ਵਿੱਚ ਇਹ ਫ਼ੈਸਲਾ ਲਿਆ ਗਿਆ। ਇਸ ਬੈਠਕ ਵਿੱਚ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 25 ਸਤੰਬਰ ਨੂੰ ਪੰਜਾਬ ਭਰ ‘ਚ ਕਾਰੋਬਾਰ ਅਤੇ ਸੜਕ, ਰੇਲ ਆਵਾਜਾਈ ਮੁਕੰਮਲ ਬੰਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਲੋਕ ਸਭਾ ‘ਚ ਬੈਂਕਾਂ, ਖੇਤੀ ਆਰਡੀਨੈਂਸਾਂ ਅਤੇ ਨੋਟਬੰਦੀ ਨੂੰ ਲੈ ਕੇ ਤੱਤੇ ਹੋਏ ਮਾਨ

ਬੰਦ ਨੂੰ ਕਾਮਯਾਬ ਕਰਨ ਲਈ ਪੰਜਾਬ ਦੀਆਂ ਸਾਰੀਆਂ ਕਿਸਾਨ ਜੱਥੇਬੰਦੀਆਂ ਦੀ ਸਾਂਝੀ ਮੀਟਿੰਗ 19 ਸਤੰਬਰ ਨੂੰ ਮੋਗਾ ‘ਚ ਬੁਲਾਈ ਗਈ ਹੈ, ਜਿਸ ਨਾਲ ਪੂਰੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੂੰ ਇਕ ਮੰਚ ’ਤੇ ਲਿਆ ਕੇ ਕਿਸਾਨ ਅੰਦੋਲਨ ਨੂੰ ਇਕਮੁੱਠ ਅਤੇ ਤੇਜ਼ ਕੀਤਾ ਜਾ ਸਕੇ।

ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ ਬਿੱਲ ਅਤੇ ਬਿਜਲੀ ਸੋਧ ਕਾਨੂੰਨ-2020 ਨੂੰ ਪਾਸ ਕਰਨ ਲਈ ਜਿੱਦੀ ਹੈ, ਜਿਨ੍ਹਾਂ ਨੂੰ ਸਮੁੱਚੇ ਦੇਸ ਦੇ ਕਿਸਾਨ, ਮਜ਼ਦੂਰ ਅਤੇ ਗਾਹਕਾਂ ਨੂੰ ਤਬਾਹ ਕਰਣਾ ਹੈ। ਬੈਠਕ ਵਿੱਚ ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਜਨਰਲ ਸਕੱਤਰ ਗੁਰਨਾਮ ਸਿੰਘ ਭੀਖੀ, ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੇ ਕਾਰਜਕਾਰੀ ਪ੍ਰਧਾਨ ਬਲਕਰਨ ਸਿੰਘ ਬਰਾੜ, ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਂਵਾਲ,

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ, ਜਨਰਲ ਸਕੱਤਰ ਹਰਜੀਤ ਰਵੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਜਨਰਲ ਸਕੱਤਰ ਨਿਰਵੈਰ ਸਿੰਘ ਡਾਲੇਕੇ, ਲੋਕਤੰਤਰਿਕ ਕਿਸਾਨ ਸਭਾ ਦੇ ਮੀਤ ਪ੍ਰਧਾਨ ਪ੍ਰਗਟ ਸਿੰਘ ਜਾਮਾਰਾਏ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ,

ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਨ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨ ਪਾਲ, ਜਨਰਲ ਸਕੱਤਰ ਗੁਰਮੀਤ ਮਹਿਮਾ ਸਮੇਤ ਹੋਰ ਆਗੂ ਸ਼ਾਮਲ ਹੋਏ ਹਨ।

Click to comment

Leave a Reply

Your email address will not be published. Required fields are marked *

Most Popular

To Top