News

ਕਿਸਾਨ ਜੱਥੇਬੰਦੀਆਂ ਨੇ ਕੀਤੀ ਪ੍ਰੈਸ ਕਾਨਫਰੰਸ, ਕੀਤੇ ਵੱਡੇ ਐਲਾਨ

ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਭਖੇ ਹੋਏ ਹਨ। ਭਾਰਤ ਦੇ ਹੋਰਨਾਂ ਸੂਬਿਆਂ ਤੋਂ ਵੀ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚ ਰਹੇ ਹਨ। ਉੱਥੇ ਹੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਚ ਡਟੀਆਂ ਕਿਸਾਨ ਜਥੇਬੰਦੀਆਂ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਨੇ ਬੁਰਾੜੀ ਨੂੰ ਓਪਨ ਜੇਲ੍ਹ ਬਣਾਇਆ ਹੋਇਆ ਹੈ ਤੇ ਕਿਸਾਨਾਂ ਨੂੰ ਲਾਅਰੇ ਲਾ ਕੇ ਉਸ ਜੇਲ੍ਹ ਵਿਚ ਧੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਸ ਲਈ ਕਿਸਾਨ ਉਥੇ ਬਿਲਕੁਲ ਨਹੀਂ ਜਾਣਗੇ। ਕਿਸਾਨ ਜਥੇਬੰਦੀਆਂ ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਆਖਿਆ ਕਿ ਅਮਿਤ ਸ਼ਾਹ ਆਖ ਰਹੇ ਹਨ ਕਿ ਅੰਦੋਲਨ ਨੂੰ ਬੁਰਾੜੀ ਤਬਦੀਲ ਕਰਨ ਦੇ ਅਗਲੇ ਦਿਨ ਹੀ ਕਿਸਾਨਾਂ ਨਾਲ ਗੱਲਬਾਤ ਕਰਨਗੇ ਪਰ ਕਿਸਾਨ ਨੂੰ ਸੂਹ ਮਿਲ ਗਈ ਹੈ ਕਿ ਸਰਕਾਰ ਉਨ੍ਹਾਂ ਨੂੰ ਘੇਰਨ ਲਈ ਅਜਿਹਾ ਕਰ ਰਹੀ ਹੈ।

ਇਸੇ ਲਈ ਕਿਸਾਨਾਂ ਨੇ ਦਿੱਲੀ ਨੂੰ ਹੋਰ ਰਾਜਾਂ ਨਾਲ ਜੋੜਨ ਵਾਲੇ ਪੰਜ ਮੁੱਖ ਕੌਮੀ ਮਾਰਗਾਂ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਵੱਲੋਂ ਸਿੰਘੂ ਤੇ ਟੀਕਰੀ ਬਾਰਡਰ ਤਾਂ ਪਹਿਲਾਂ ਹੀ ਬੰਦ ਕੀਤੇ ਹੋਏ ਹਨ, ਹੁਣ ਉਨ੍ਹਾਂ ਨੇ ਦਿੱਲੀ ਜੈਪੁਰ ਹਾਈਵੇਅ ਧਾਰੂਹੇੜਾ, ਦਿੱਲੀ ਗਾਜ਼ੀਆਬਾਦ ਹਾਪੁੜ ਤੇ ਮਥੁਰਾ ਹਾਈਵੇਅ ਦਾ ਬੱਲਬਗੜ੍ਹ ’ਤੇ ਲਗਾਤਾਰ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ।

Click to comment

Leave a Reply

Your email address will not be published. Required fields are marked *

Most Popular

To Top