News

ਕਿਸਾਨ ਜੱਥੇਬੰਦੀਆਂ ਨੇ ਘੇਰਿਆ ਭਾਜਪਾ ਦਾ ਮੰਤਰੀ ਸੁਰਜੀਤ ਜਿਆਣੀ

ਖੇਤੀ ਕਾਨੂੰਨਾਂ ਦੇ ਨਾਲ-ਨਾਲ ਭਾਜਪਾ ਲੀਡਰ ਵੀ ਕਿਸਾਨਾਂ ਦੇ ਹੱਥੇ ਚੜ੍ਹੇ ਹੋਏ ਹਨ। ਆਏ ਦਿਨ ਭਾਜਪਾ ਲੀਡਰਾਂ ਨੂੰ ਕਿਸਾਨਾਂ ਦੇ ਰੋਹ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਅਜਿਹੇ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਭਾਜਪਾ ਦੇ ਸੀਨੀਅਰ ਲੀਡਰ ਸੁਰਜੀਤ ਜਿਆਣੀ ਦੇ ਜੱਦੀ ਪਿੰਡ ਕਟੈਹੜਾ ‘ਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ।

ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੀਆ ਹੋਈਆਂ ਔਰਤਾਂ ਨੇ ਭਾਜਪਾ ਮੰਤਰੀ ਸੁਰਜੀਤ ਜਿਆਣੀ ਅਤੇ ਕੇਂਦਰ ਖਿਲਾਫ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਬੀਬੀਆਂ ਨੇ ਕੇਂਦਰ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਉਹ ਕਿਸੇ ਵੀ ਕੀਮਤ ’ਤੇ ਇਨ੍ਹਾਂ ਕਾਨੂੰਨਾਂ ਨੂੰ ਮਨਜ਼ੂਰ ਨਹੀਂ ਕਰਦੀਆਂ ਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਮੁੜਨਗੀਆਂ।

ਇਸ ਮੌਕੇ ‘ਤੇ ਕਿਸਾਨ ਆਗੂ ਸੁਖਦੇਵ ਸਿੰਘ ਨੇ ਕਿਹਾ ਕਿ ਭਾਜਪਾ ਆਗੂ ਹਰਜੀਤ ਗਰੇਵਾਲ ਅਤੇ ਸੁਰਜੀਤ ਜਿਆਣੀ ਦੇ ਘਰਾਂ ਅੱਗੇ ਵੱਡੇ ਰੋਸ ਮੁਜ਼ਾਹਰੇ ਕੀਤੇ। ਉਹਨਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ‘ਤੇ ਧੱਕੇਸ਼ਾਹੀ ਨਾਲ ਖੇਤੀ ਕਾਨੂੰਨਾਂ ਥੋਪ ਰਹੀ ਹੈ ਅਤੇ ਸੁਪਰੀਮ ਕੋਰਟ ਵੀ ਦੋਗਲੀ ਨੀਤੀ ਅਪਣਾ ਰਹੀ ਹੈ।

ਉੱਧਰ ਇਸ ਮੌਕੇ ‘ਤੇ ਭਾਜਪਾ ਲੀਡਰ ਸੁਰਜੀਤ ਜਿਆਣੀ ਨੇ ਕਿਹਾ ਕਿ ਕਾਨੂੰਨ ਵਾਪਿਸ ਨਾ ਕਰਨਾ ਕੇਂਦਰ ਸਰਕਾਰ ਦੀ ਮਜ਼ਬੂਰੀ ਹੈ। ਹਾਲਾਂਕਿ ਕੇਂਦਰ ਇੰਨਾ ਕਾਨੂੰਨਾਂ ‘ਚ ਸੋਧ ਕਰਨ ਲਈ ਹਮੇਸ਼ਾ ਤਿਆਰ ਹੈ। ਇਸ ਮੌਕੇ ਸੁਰਜੀਤ ਜਿਆਣੀ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਗੱਲ ਆਖੀ।

ਦੱਸ ਦੇਈਏ ਕਿ ਲੱਖਾਂ ਕਿਸਾਨ ਜਿੱਥੇ ਦਿੱਲੀ ‘ਚ ਘੇਰਾ ਪਾਈ ਭੈਠੇ ਨੇ ਉੱਥੇ ਹੀ ਪੰਜਾਬ ‘ਚ ਕਿਸਾਨਾਂ ਵੱਲੋਂ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਅਤੇ ਦਿਨੋਂ ਦਿਨ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ ਤਾਂ ਜੋ ਮੋਦੀ ਸਰਕਾਰ ‘ਤੇ ਦਬਾਅ ਬਣਾ ਕੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।

Click to comment

Leave a Reply

Your email address will not be published. Required fields are marked *

Most Popular

To Top