News

ਕਿਸਾਨ ਜੱਥੇਬੰਦੀਆਂ ਨੇ ਜੀਓ ਟਾਵਰਾਂ ਨੂੰ ਤੋੜਨ ਵਾਲਿਆਂ ਨੂੰ ਆਖੀ ਇਹ ਗੱਲ

ਪੰਜਾਬ ਵਿੱਚ ਜੀਓ ਦੇ ਟਾਵਰਾਂ ਨੂੰ ਬੰਦ ਕੀਤਾ ਗਿਆ ਹੈ ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਐਕਸ਼ਨ ਵਿੱਚ ਆ ਗਈ ਹੈ। ਕਿਸਾਨ ਜੱਥੇਬੰਦੀਆਂ ਨੇ ਜੀਓ ਮੋਬਾਇਲ ਟਾਵਰ ਤੋੜਨ ਵਾਲਿਆਂ ਨੂੰ ਨਸੀਹਤ ਦਿੱਤੀ ਹੈ ਕਿ ਜਨਤਕ ਜਾਇਦਾਦ ਨੂੰ ਨੁਕਸਾਨ ਪਹੰਚਾਉਣ ਦੀ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ।

ਇਸ ਨਾਲ ਸੰਘਰਸ਼ ਨੂੰ ਢਾਅ ਲੱਗ ਸਕਦੀ ਹੈ। ਭਾਰਤੀ ਕਿਸਾਨ ਯੂਨੀਅਨ ਨੇ ਕਿਹਾ ਕਿ ਉਹ ਮੋਬਾਈਲ ਟਾਵਰਾਂ ਜਾਂ ਹੋਰ ਜਨਤਕ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਕਾਰਵਾਈ ਦੇ ਖ਼ਿਲਾਫ਼ ਹਨ। ਕਿਸਾਨ ਜੱਥੇਬੰਦੀਆਂ ਨੇ ਅਪਣੇ ਸਮਰਥਕਾਂ ਤੇ ਕਾਰਕੁੰਨਾਂ ਨੂੰ ਅਜਿਹੀਆਂ ਗਤੀਵਿਧੀਆਂ ਤੋਂ ਦੂਰ ਰਹਿਣ ਲਈ ਕਿਹਾ ਹੈ।

ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ, ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਅਜਿਹੀਆਂ ਚੀਜ਼ਾਂ ਦੇ ਖਿਲਾਫ਼ ਹਨ। ਅਸੀਂ ਕਦੀ ਵੀ ਅਜਿਹੀਆਂ ਚੀਜ਼ਾਂ ਦੀ ਹਮਾਇਤ ਨਹੀਂ ਕੀਤੀ ਜਿੱਥੇ ਲੋਕ ਮੋਬਾਇਲ ਟਾਵਰਾਂ ਸਰਕਾਰੀ ਜਾਇਦਾਦ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦੇ ਹਨ।

ਉਹਨਾਂ ਅੱਗੇ ਕਿਹਾ ਕਿ ਉਹਨਾਂ ਦੀਆਂ ਜੱਥੇਬੰਦੀਆਂ ਤੇ ਹੋਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹਾ ਕੋਈ ਕੰਮ ਨਾ ਕਰਨ ਜਿਸ ਨਾਲ ਜਨਤਕ ਜਾਇਦਾਦ ਦਾ ਨੁਕਸਾਨ ਹੋਵੇ।  

Click to comment

Leave a Reply

Your email address will not be published. Required fields are marked *

Most Popular

To Top