News

ਕਿਸਾਨ ਜੱਥੇਬੰਦੀਆਂ ਨੇ ਵੱਖ-ਵੱਖ ਸ਼ਹਿਰਾਂ ’ਚ ਰੋਕੀਆਂ ਰੇਲਾਂ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਰਤੀ ਕਿਸਾਨ ਯੂਨੀਅਨ ਅਤੇ ਹੋਰ ਕਿਸਾਨ ਜੱਥੇਬੰਦੀਆਂ ਨੇ ਰੇਲਵੇ ਸਟੇਸ਼ਨ ਕਪੂਰਥਲਾ ਦੇ ਸਾਹਮਣੇ ਰੇਲਵੇ ਲਾਈਨ ਤੇ ਧਰਨਾ ਦਿੱਤਾ ਹੈ। ਉੱਧਰ ਇਸ ਮੋਰਚੇ ਦੇ ਸੱਦੇ ਤੇ ਢਿਲਵਾਂ ਰੇਲਵੇ ਫਾਟਕ ਤੇ ਕਿਸਾਨਾਂ ਨੇ ਧਰਨਾ ਲਾਇਆ ਹੈ। ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਜਲੰਧਰ-ਜੰਮੂ ਰੇਲ ਲਾਈਨ ਤੇ ਵੱਡੀ ਗਿਣਤੀ ਵਿੱਚ ਕਿਸਾਨ ਧਰਨੇ ਤੇ ਬੈਠੇ ਹਨ।

Rail Roko Andolan LIVE Updates : Farmers Stop Trains In Modinagar And  Muzaffarnagar, Effect Of Rail Roko Movement, 8 Trains Impacted - RAIL ROKO  Andolan Today : किसानों ने मोदीनगर और मुजफ्फरनगर

ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਵਿੱਚ ਮੱਖੂ ਰੇਲਵੇ ਸਟੇਸ਼ਨ ਤੇ ਧਰਨਾ ਲਾ ਕੇ ਲਖੀਮਪੁਰ ਖੀਰੀ ਘਟਨਾ ਦੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਕੇਂਦਰੀ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ ਹੈ।

Kisan Rail Roko Andolan Today Live News Updates In Hindi Farmer Union Calls  For Rail Roko Agitation Today Demanding Mos Teni Resignation - Rail Roko  Andolan Live: देशभर में 30 जगहों पर

ਲਖੀਮਪੁਰ ਘਟਨਾ ਖਿਲਾਫ਼ ਕੁੱਲ ਹਿੰਦ ਕਿਸਾਨ ਸਭਾ ਅਤੇ ਸਮੂਹ ਸਹਿਯੋਗੀ ਜੱਥੇਬੰਦੀਆਂ ਵੱਲੋਂ ਫਿਰੋਜ਼ਪੁਰ-ਜਲੰਧਰ ਰੇਲ ਲਾਈਨ ਤੇ ਵੱਡੀ ਗਿਣਤੀ ਵਿੱਚ ਕਿਸਾਨ ਬੈਠ ਗਏ ਹਨ ਅਤੇ ਰੋਸ ਮੁਜ਼ਾਹਰਾ ਸ਼ੁਰੂ ਕਰ ਦਿੱਤਾ ਹੈ।

Kisan Rail Roko Andolan Live: लखनऊ में धारा 144 लागू, माहौल खराब करने वालों  के खिलाफ NSA के तहत होगी कार्रवाई | Kisan Rail Roko Andolan Live SKM demand  union minister Ajay

ਫਗੜਾਵਾ ਵਿੱਚ ਵੀ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਧਰਨਾ ਦਿੱਤਾ ਹੈ। ਇੱਥੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲ ਰੋਕੋ ਅੰਦੋਲਨ ਦੇ ਐਲਾਨ ਹੇਠ ਅੱਜ ਲੁਧਿਆਣਾ ਰੇਲਵੇ ਸਟੇਸ਼ਨ ਤੇ ਵੀ ਕਿਸਾਨ ਜੱਥੇਬੰਦੀਆਂ ਨੇ ਰੇਲਾਂ ਰੋਕੀਆਂ ਹਨ ਅਤੇ ਕੇਂਦਰ ਅਤੇ ਉੱਤਰ ਪ੍ਰਦੇਸ਼ ਸਰਕਾਰ ਖਿਲਾਫ਼ ਜਮ ਕੇ ਪ੍ਰਦਰਸ਼ਨ ਕਰ ਰਹੇ ਹਨ।

ਮਲੋਟ ਵਿੱਚ ਵੀ ਰੇਲਵੇ ਸਟੇਸ਼ਨ ਤੇ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਟ੍ਰੈਕ ਜਾਮ ਕੀਤਾ ਗਿਆ ਹੈ। ਕਿਸਾਨ ਆਗੂਆਂ ਇੰਦਰਜੀਤ ਸਿੰਘ, ਜੁਗਰਾਜ ਸਿੰਘ, ਲਖਨਪਾਲ ਸ਼ਰਮਾ ਆਦਿ ਨੇ ਕਿਹਾ ਕਿ ਲਖੀਮਪੁਰ ਘਟਨਾ ਦੇ ਮੁਲਜ਼ਮਾਂ ਨੂੰ ਸਖਤ ਸਜ਼ਾ ਦਿੱਤੀ ਜਾਵੇ ਅਤੇ ਖੇਤੀ ਕਾਨੂੰਨ ਵਾਪਸ ਲਏ ਜਾਣ।

ਉੱਥੇ ਹੀ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ ਧਰਨਾ ਦਿੱਤਾ ਜਾ ਰਿਹਾ ਹੈ। ਇੱਥੇ ਵੀ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚੇ ਹਨ।

ਪਟਿਆਲਾ ਵਿੱਚ ਵੀ ਕਿਸਾਨ ਦਾ ਪ੍ਰਦਰਸ਼ਨ ਜਾਰੀ ਹੈ। ਇਸ ਵਿੱਚ ਕਿਸਾਨ ਰੇਲ ਪੱਟੜੀਆਂ ਤੇ ਧਰਨਾ ਦੇ ਰਹੇ ਹਨ ਅਤੇ ਇਸ ਧਰਨ ਵਿੱਚ ਔਰਤਾਂ ਵੀ ਸ਼ਾਮਲ ਹੋਈਆਂ ਹਨ।

Click to comment

Leave a Reply

Your email address will not be published. Required fields are marked *

Most Popular

To Top