ਕਿਸਾਨ ਜੱਥੇਬੰਦੀਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ, 25 ਅਗਸਤ ਨੂੰ ਹੋਵੇਗਾ ਵੱਡਾ ਇਕੱਠ

 ਕਿਸਾਨ ਜੱਥੇਬੰਦੀਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ, 25 ਅਗਸਤ ਨੂੰ ਹੋਵੇਗਾ ਵੱਡਾ ਇਕੱਠ

ਫਗਵਾੜਾ ਮਿੱਲ ਵੱਲੋਂ 72 ਕਰੋੜ ਰੁਪਏ ਗੰਨੇ ਦਾ ਬਕਾਇਆ ਨਾ ਦਿੱਤੇ ਦੇ ਵਿਰੋਧ ਵਿੱਚ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਦੀਆਂ 31 ਜੱਥੇਬੰਦੀਆਂ ਵੱਲੋਂ ਸਰਕਾਰ ਨੂੰ 25 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 25 ਅਗਸਤ ਤੱਕ ਉਹਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਤੱਕ ਉਹਨਾਂ ਵੱਲੋਂ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਉਦੋਂ ਤੱਕ ਫਗਵਾੜਾ ਮੋਰਚਾ ਜਾਰੀ ਰਹੇਗਾ ਅਤੇ ਹਾਈਵੇਅ ਜਾਮ ਹੀ ਰਹੇਗਾ।

ਇਸ ਦੇ ਨਾਲ ਹੀ ਲਖੀਮਪੁਰ ਖੀਰੀ ਵਿੱਚ ਵੀ ਮੋਰਚਾ ਲਾਇਆ ਜਾਵੇਗਾ। ਅਜੇ ਮਿਸ਼ਰਾ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਲਈ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਮੋਰਚਾ ਲਾਇਆ ਜਾਵੇਗਾ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਲੰਪੀ ਸਕਿਨ ਬਿਮਾਰੀ ਨਾਲ ਮਾਰਨ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ 1 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਨਾਲ ਹੀ ਇਹਨਾਂ ਪਸ਼ੂਆਂ ਨੂੰ ਦਬਾਉਣ ਲਈ ਜਗ੍ਹਾ ਦਾ ਠੋਸ ਪ੍ਰਬੰਧ ਕੀਤਾ ਜਾਵੇ।

ਇਸ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੀ ਫਗਵਾੜਾ ਪਹੁੰਚ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ। ਜਿੱਥੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮਿੱਲਾਂ ਦਾ 200 ਕਰੋੜ ਰੁਪਏ ਜਾਰੀ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਚਿੱਠੀ ਵੀ ਵਾਪਸ ਲੈ ਲਈ ਗਈ ਹੈ ਅਤੇ ਫਤਿਹਾਬਾਦ ਵਾਲੀ ਜ਼ਮੀਨ ਦੀ ਰਜਿਸਟਰੀ ਕਰਵਾ ਕੇ ਜ਼ਮੀਨ ਵੇਚ ਕੇ ਪੈਸਾ ਕਿਸਾਨਾਂ ਨੂੰ ਦਿੱਤਾ ਜਾਵੇਗਾ ਉਹਨਾਂ ਕਿਸਾਨਾਂ ਨੂੰ ਧਰਨਾ ਚੁੱਕਣ ਦੀ ਅਪੀਲ ਕੀਤੀ।

Leave a Reply

Your email address will not be published.