ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ, ਵੱਖ-ਵੱਖ ਥਾਵਾਂ ’ਤੇ ਹੋਣਗੀਆਂ ਪ੍ਰੈਸ ਕਾਨਫਰੰਸਾਂ

 ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ, ਵੱਖ-ਵੱਖ ਥਾਵਾਂ ’ਤੇ ਹੋਣਗੀਆਂ ਪ੍ਰੈਸ ਕਾਨਫਰੰਸਾਂ

ਪੰਜਾਬ ਦੀਆਂ ਪੰਜ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ।

ਉਹਨਾਂ ਨੇ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਸੰਘਰਸ਼ ਨੂੰ ਅੱਗੇ ਵਧਾਉਣ ਲਈ ਸਤੰਬਰ ਅਤੇ ਅਕਤੂਬਰ ਮਹੀਨੇ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਲਈ ਛੇ ਜ਼ੋਨਲ ਕਾਨਫਰੰਸਾਂ ਕੀਤੀਆਂ ਜਾਣਗੀਆਂ।

ਕਿਸਾਨ ਆਗੂਆਂ ਨੇ ਦੱਸਿਆ ਕਿ 15 ਸਤੰਬਰ ਨੂੰ ਅੰਮ੍ਰਿਤਸਰ ਦੇ ਮਹਿਤਾ ਚੌਕ ਵਿੱਚ 20 ਨੂੰ ਫਤਹਿਗੜ੍ਹ ਸਾਹਿਬ ਵਿੱਚ, 30 ਨੂੰ ਫਗਵਾੜਾ ਵਿੱਚ, 5 ਅਕਤੂਬਰ ਨੂੰ ਨਾਭਾ, 10 ਨੂੰ ਬਠਿੰਡਾ ਤੇ 15 ਨੂੰ ਤਲਵੰਡੀ ਭਾਈ ਵਿੱਚ ਕਾਨਫਰੰਸਾਂ ਕੀਤੀਆਂ ਜਾਣਗੀਆਂ।

Leave a Reply

Your email address will not be published.