News

ਕਿਸਾਨ ਨੇਤਾ ਬਲਬੀਰ ਰਾਜੇਵਾਲ ਦੀ ਸਿਹਤ ਵਿਗੜੀ

ਦਿੱਲੀ ‘ਚ ਲੱਖਾਂ ਕਿਸਾਨਾਂ ਨੇ ਸੜਕਾਂ ਜਾਮ ਕੀਤੀਆਂ ਹੋਈਆਂ ਹਨ। ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਖਿਲਾਫ਼ ਡੱਟੇ ਹੋਏ ਹਨ ਅਤੇ ਕਿਸਾਨ ਅੰਦੋਲਨ ਦੀ ਹਰ ਵਰਗ ਖੁੱਲ੍ਹ ਕੇ ਹਮਾਇਤ ਕਰ ਰਿਹਾ ਹੈ। ਆਪਣੇ ਹੱਕਾਂ ਲਈ ਕੇਂਦਰ ਦੀ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਹੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਦਿੱਲੀ ‘ਚ ਧਰਨੇ ਦੌਰਾਨ ਅਚਾਨਕ ਸਿਹਤ ਵਿਗੜ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਸਿਹਤ ਵਿਗੜਨ ਤੋਂ ਬਾਅਦ ਰਾਜੇਵਾਲ ਨੂੰ ਦਿੱਲੀ ਦੇ ਕਿਸੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿਸ ਤਕਲੀਫ਼ ਦੇ ਚੱਲਦੇ ਰਾਜੇਵਾਲ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਅੱਜ ਕਿਸਾਨਾਂ ਨੂੰ ਕੇਂਦਰ ਖ਼ਿਲਾਫ਼ ਲਗਾਏ ਧਰਨੇ ਦਾ 9ਵਾਂ ਦਿਨ ਹੈ। ਜਿਵੇਂ-ਜਿਵੇਂ ਠੰਡ ਜ਼ੋਰ ਫੜ ਰਹੀ ਹੈ, ਉਸੇ ਤਰ੍ਹਾਂ ਕਿਸਾਨਾਂ ਦਾ ਜੋਸ਼ ਵੀ ਵੱਧਦਾ ਜਾ ਰਿਹਾ ਹੈ। ਉਂਝ ਦਿੱਲੀ ਧਰਨੇ ਦੌਰਾਨ ਹੁਣ ਤਕ ਤਿੰਨ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।

ਜਿਨ੍ਹਾਂ ਵਿਚ ਗੁਰਜੰਟ ਸਿੰਘ, ਗੁਰਬਚਨ ਸਿੰਘ ਅਤੇ ਲਖਵੀਰ ਸਿੰਘ ਸ਼ਾਮਲ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਵਿਚ ਸ਼ਮੂਲੀਅਤ ਕਰਦੇ ਸਮੇਂ ਦੋ ਕਿਸਾਨਾਂ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੇ ਦੇਹਾਂਤ ‘ਤੇ ਅਫ਼ਸੋਸ ਜ਼ਾਹਰ ਕੀਤਾ ਹੈ। ਮੁੱਖ ਮੰਤਰੀ ਨੇ ਮਾਨਸਾ ਅਤੇ ਮੋਗਾ ਜ਼ਿਲ੍ਹਿਆਂ ਦੇ ਵਸਨੀਕ ਦੋਵੇਂ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਮਾਲੀ ਮਦਦ ਦਾ ਐਲਾਨ ਕੀਤਾ ਹੈ।

Click to comment

Leave a Reply

Your email address will not be published. Required fields are marked *

Most Popular

To Top