ਕਿਸਾਨ ਮਜ਼ਦੂਰ ਤੇ ਦੁਕਾਨਦਾਰਾਂ ਨੇ ਬਟਾਲਾ-ਜਲੰਧਰ ਮੁੱਖ ਮਾਰਗ ‘ਤੇ ਕੀਤਾ ਚੱਕਾ ਜਾਮ

ਦੇਸ਼ ਭਰ ‘ਚ ਵੱਧ ਰਹੀ ਮਹਿੰਗਾਈ ਅਤੇ ਖੇਤੀ ਕਾਨੂੰਨਾਂ ਖਿਲ਼ਾਫ ਸੜਕਾਂ ‘ਤੇ ਉੱਤਰ ਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ, ਮਜ਼ਦੂਰਾਂ ਸਣੇ ਉਦਯੋਗਪਤੀ ਜਥੇਬੰਦੀਆਂ ਵਲੋਂ ਬਟਾਲਾ-ਜਲੰਧਰ ਮੁੱਖ ਮਾਰਗ ਜਾਮ ਕਰ ਦਿੱਤਾ।

ਉਹਨਾਂ ਕਈ ਘੰਟਿਆਂ ਤਕ ਚੱਕਾ ਜਾਮ ਕਰ ਕੇਂਦਰ ਅਤੇ ਪੰਜਾਬ ਸਰਕਾਰ ਖਿਲ਼ਾਫ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਲੋਕਾਂ ਵਲੋਂ ਖੇਤੀ ਕਾਨੂੰਨ ਰੱਦ ਕਰਨ ਅਤੇ ਰੋਜ਼ਾਨਾ ਵਧ ਰਹੇ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਸੰਬੰਧੀ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ‘ਚ ਬਿਜਲੀ ਦਰ ਵੱਧ ਹੋਣ ਦੇ ਖਿਲਾਫ ਦੋਵਾਂ ਸਰਕਾਰਾਂ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਆਮ ਲੋਕਾਂ ਬਾਰੇ ਸੰਜੀਦਾ ਨਹੀਂ ਹੈ ਇਸ ਕਾਰਨ ਪੰਜਾਬ ਦਾ ਨੌਜਵਾਨ ਆਪਣੀਆਂ ਜਮੀਨਾਂ ਵੇਚ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ।
ਪ੍ਰਦਰਸ਼ਨਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਹਰ ਵਰਗ ਅੱਜ ਸਰਕਾਰ ਦੇ ਖਿਲਾਫ ਇਕ ਜੁਟ ਹੋ ਕੇ ਸੰਘਰਸ਼ ਕਰੇ ਤਾਂ ਹੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਬਚਿਆ ਜਾ ਸਕਦਾ ਹੈ। ਦੱਸ ਦਈਏ ਕਿ ਦੇਸ਼ ਭਰ ‘ਚ ਵੱਧ ਰਹੀ ਮਹਿੰਗਾਈ ਨੇ ਹਰ ਵਰਗ ਦੇ ਲੋਕਾਂ ਦਾ ਲੱਕ ਤੋੜ ਦਿਤਾ ਹੈ।
ਜਿਹਨਾਂ ਨੂੰ ਆਪਣਾ ਘਰ ਚਲਾਉਣਾ ਵੀ ਔਖਾ ਹੋ ਗਿਆ ਹੈ। ਜਿਸ ਦੇ ਚੱਲਦੇ ਅੱਜ ਹਰ ਵਰਗ ਦੇ ਲੋਕ ਪੈਟਰੋਲ-ਡੀਜ਼ਲ, ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਧਣ ਕਾਰਨ ਸੜਕਾਂ ‘ਤੇ ਉੱਤਰ ਰਹੇ ਨੇ ਅਤੇ ਮੰਗ ਕਰ ਰਹੇ ਨੇ ਕਿ ਸਰਕਾਰ ਵੱਲੋਂ ਨਿੱਤ ਦਿਨ ਵੱਧ ਰਹੀ ਮਹਿੰਗਾਈ ਨੂੰ ਘੱਟ ਕੀਤਾ ਜਾਵੇ।
