ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ, 15 ਦਸੰਬਰ ਤੋਂ 15 ਜਨਵਰੀ ਤੱਕ ਟੋਲ ਫ਼ਰੀ

 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ, 15 ਦਸੰਬਰ ਤੋਂ 15 ਜਨਵਰੀ ਤੱਕ ਟੋਲ ਫ਼ਰੀ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਦੇ ਪਹਿਲੇ ਪੜਾਅ ਤਹਿਤ 15 ਦਸੰਬਰ ਤੋਂ 15 ਜਨਵਰੀ ਤੱਕ ਪੰਜਾਬ ਭਰ ਦੇ 10 ਜ਼ਿਲ੍ਹਿਆਂ ‘ਚ 18 ਥਾਵਾਂ ‘ਤੇ ਸੜਕਾਂ ਟੋਲ ਮੁਕਤ ਕਰਨ ਦੇ ਮੰਤਵ ਨਾਲ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਅੰਮ੍ਰਿਤਸਰ-ਜਲੰਧਰ ਨੈਸ਼ਨਲ ਹਾਈਵੇ ‘ਤੇ ਪੈਂਦੇ ਟੋਲ ਪਲਾਜ਼ਾ ਨਿੱਝਰਪੁਰਾ ਨੂੰ ਟੋਲ ਫ਼ਰੀ ਕਰ ਦਿੱਤਾ ਗਿਆ।

Farmers hold 2-hour 'chakka jam' against police action on farm Bill  protesters in Sirsa

ਦਰਅਸਲ ‘ਚ ਕਿਸਾਨ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਚੱਲ ਰਿਹਾ ਡੀਸੀ ਦਫ਼ਤਰਾਂ ਅੱਗੇ ਪੱਕਾ ਧਰਨਾ ਹੁਣ 15 ਦਸੰਬਰ ਤੋਂ ਟੋਲ ਪਲਾਜ਼ਿਆਂ ’ਤੇ ਸ਼ਿਫਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ 15 ਜਨਵਰੀ ਤੱਕ ਜਾਰੀ ਰਹੇਗਾ। ਉਨ੍ਹਾਂ ਨਾਰਾਜ਼ਗੀ ਜ਼ਾਹਰ ਕੀਤੀ ਕਿ ਕਿਸਾਨ 7 ਦਿਨ ਪਹਿਲਾਂ ਤਰਨਤਾਰਨ ਧਰਨੇ ਵਿੱਚ ਮਾਰੇ ਗਏ ਮਜ਼ਦੂਰ ਬਲਵਿੰਦਰ ਸਿੰਘ ਦੀ ਲਾਸ਼ ਸਮੇਤ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਕਿਸਾਨ ਆਗੂਆਂ ਨੇ ਦੱਸਿਆ ਕਿ 26 ਨਵੰਬਰ ਤੋਂ ਤਰਨਤਾਰਨ ਸਮੇਤ 10 ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਵਿੱਚ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਨੂੰ ਨੌਕਰੀਆਂ ਦੇਣ, ਫ਼ਸਲਾਂ ਦਾ ਮੁਆਵਜ਼ਾ ਦੇਣ ਸਮੇਤ ਕਈ ਮੰਗਾਂ ਨੂੰ ਲੈ ਕੇ ਧਰਨੇ ਦੇ ਰਹੇ ਹਨ ਪਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਹਾਂ-ਪੱਖੀ ਸੰਕੇਤ ਨਹੀਂ ਦਿਖਾਏ ,ਜਿਸ ਕਰਕੇ ਕਿਸਾਨ ਅਗਲੇ ਐਕਸ਼ਨ ਦੀ ਤਿਆਰੀ ਕਰ ਰਹੇ ਹਨ।

Leave a Reply

Your email address will not be published. Required fields are marked *