ਕਿਸਾਨ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਮਨਾਉਣਗੇ ਦਿਵਾਲੀ, 2 ਹਫ਼ਤਿਆਂ ਤੋਂ ਚਲ ਰਿਹਾ ਧਰਨਾ

 ਕਿਸਾਨ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਮਨਾਉਣਗੇ ਦਿਵਾਲੀ, 2 ਹਫ਼ਤਿਆਂ ਤੋਂ ਚਲ ਰਿਹਾ ਧਰਨਾ

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਕਲੋਨੀ ਦੇ ਮੁੱਖ ਗੇਟ ਸਾਹਮਣੇ ਡਟੇ ਹੋਏ ਹਨ। ਕਿਸਾਨਾਂ ਨੇ ਐਲਾਨ ਕੀਤਾ ਕਿ ਹੁਣ ਦੀਵਾਲੀ ਵੀ ਧਰਨੇ ਵਿੱਚ ਹੀ ਮਨਾਉਣਗੇ ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਕਿਯੂ ਏਕਤਾ ਉਗਰਾਹਾਂ ਦੀ ਸੂਬਾਈ ਟੀਮ ਨਾਲ ਦੋ ਗੇੜ ਵਿੱਚ ਮੀਟਿੰਗ ਕੀਤੀ ਗਈ।

May be an image of 3 people, people standing and road

ਪਹਿਲੀ ਮੀਟਿੰਗ ਜੱਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪੰਜ ਮੈਂਬਰੀ ਸੂਬਾਈ ਵਫ਼ਦ ਦੀ ਮੀਟਿੰਗ ਡੀਸੀ ਜਤਿੰਦਰ ਜ਼ੋਰਵਾਲ ਤੇ ਐਸਐਸਪੀ ਮਨਦੀਪ ਸਿੰਘ ਸਿੱਧੂ ਨਾਲ ਹੋਈ। ਇਸ ਤੋਂ ਬਾਅਦ ਜੱਥੇਬੰਦੀ ਵੱਲੋਂ ਪ੍ਰਸ਼ਾਸਨ ਦਾ ਪੱਖ ਸੁਣਨ ਮਗਰੋਂ ਸੂਬਾਈ ਕਮੇਟੀ ਨਾਲ ਮੀਟਿੰਗ ਕਰਕੇ ਵਿਚਾਰ ਵਿਟਾਂਦਰਾ ਕੀਤਾ ਗਿਆ।

ਦੁਪਹਿਰ ਫਿਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੱਥੇਬੰਦੀ ਦੀ ਮੀਟਿੰਗ ਹੋਈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋਵੇਂ ਮੀਟਿੰਗਾਂ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਪੱਕੇ ਮੋਰਚੇ ਦੌਰਾਨ ਜਾਨਾਂ ਗੁਆਉਣ ਵਾਲੇ ਤੇ ਜੱਥੇਬੰਦੀ ਵੱਲੋਂ ਸ਼ਹੀਦ ਐਲਾਨੇ ਗਏ ਦੋਵੇਂ ਕਿਸਾਨਾਂ ਸਬੰਧੀ ਰੱਖੀਆਂ ਗਈਆਂ ਮੰਗਾਂ ਪ੍ਰਵਾਨ ਨਾ ਕਰਨ ਕਰਕੇ ਸ਼ਨੀਵਾਰ ਵੀ ਦੋਵਾਂ ਦਾ ਸਸਕਾਰ ਨਹੀਂ ਕੀਤਾ ਗਿਆ ਸੀ।

ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 15 ਦਿਨਾਂ ਤੋਂ ਪੰਜਾਬ ਭਰ ਦੇ ਕਿਸਾਨ ਮੁੱਖ ਮੰਤਰੀ ਦੀ ਕੋਠੀ ਅੱਗੇ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਬੈਠੇ ਹਨ ਤੇ ਇਸ ਦੌਰਾਨ ਗੁਰਚਰਨ ਸਿੰਘ ਬਖੋਰਾ ਕਲਾਂ ਤੇ ਕਰਨੈਲ ਸਿੰਘ ਅਕੋਈ ਸਾਹਿਬ ਸ਼ਹੀਦ ਹੋ ਗਏ ਹਨ, ਪਰ ਹਾਲੇ ਵੀ ਸਰਕਾਰ ਨੇ ਆਪਣੀ ਚੁੱਪ ਨਹੀਂ ਤੋੜੀ।

Leave a Reply

Your email address will not be published.