Punjab

ਕਿਸਾਨ ਲੀਡਰਾਂ ਨੇ ਕੈਪਟਨ ਦੇ ਬਿੱਲਾਂ ਦਾ ਕੀਤਾ ਪਰਦਾਫਾਸ਼

ਵਿਧਾਨ ਸਭਾ ਵਿੱਚ ਕੈਪਟਨ ਸਰਕਾਰ ਵੱਲੋਂ ਕੇਂਦਰ ਦੇ ਖੇਤੀ ਬਿੱਲਾਂ ਖਿਲਾਫ ਮਤਾ ਪੇਸ਼ ਕੀਤਾ ਗਿਆ ਸੀ। ਇਸ ਮਤੇ ਵਿੱਚ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਫ਼ੈਸਲੇ ਲਏ ਗਏ ਹਨ। ਪਰ ਵਿਰੋਧੀ ਪਾਰਟੀਆਂ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਇਹਨਾਂ ਬਿੱਲਾਂ ਵਿੱਚ ਬਹੁਤ ਸਾਰੀਆਂ ਕਮੀਆਂ ਹਨ ਜਿਸ ਨਾਲ ਕਿਸਾਨਾਂ ਨੂੰ ਕੋਈ ਲਾਭ ਨਹੀਂ ਹੋਣਾ।

ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ ਤੇ ਉਹਨਾਂ ਨੂੰ ਬਿੱਲਾਂ ਦੇ ਨਾਂ ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਖੇਤੀ ਤੇ ਕਾਨੂੰਨੀ ਮਾਹਿਰਾਂ ਨੇ ਇਸ ਉੱਪਰ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਦੀ ਸਹਿਮਤੀ ਤੋਂ ਬਗੈਰ ਇਹ ਬਿੱਲ ਕਾਨੂੰਨ ਬਣ ਹੀ ਨਹੀਂ ਸਕਣਗੇ।

ਇਸ ਲਈ ਇਨ੍ਹਾਂ ਦਾ ਕੋਈ ਅਰਥ ਨਹੀਂ ਰਹਿ ਜਾਂਦਾ। ਸਰਕਾਰ ਨੂੰ ਖੁਦ ਵੀ ਲੱਗਦਾ ਹੈ ਕਿ ਇਹ ਬਿੱਲਾਂ ਨੂੰ ਲੈ ਕੇ ਪੰਜਾਬ ਤੇ ਕੇਂਦਰ ਦਾ ਝਗੜਾ ਸੁਪਰੀਮ ਕੋਰਟ ਪਹੁੰਚ ਸਕਦਾ ਹੈ। ਸੰਘਰਸ਼ ਕਿਸਾਨ ਜਥੇਬੰਦੀਆਂ ਵੀ ਕੈਪਟਨ ਦੇ ਬਿੱਲਾਂ ਤੋਂ ਖੁਸ਼ ਨਜ਼ਰ ਨਹੀਂ ਆ ਰਹੀਆਂ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੁਖਦੇਵ ਸਿੰਘ ਸਭਰਾ ਤੇ ਹਰਪ੍ਰੀਤ ਸਿੰਘ ਸਿੱਧਵਾਂ ਦਾ ਕਹਿਣਾ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤੇ ਗਏ ਹਨ ਪਰ ਏਪੀਐਮਸੀ ਐਕਟ 2005, 2013 ਤੇ 2017 ਵਿੱਚ ਕੀਤੀਆਂ ਸੋਧਾਂ ਵਾਪਸ ਨਹੀਂ ਲਈਆਂ ਗਈਆਂ।

ਸੂਬਿਆਂ ਨੂੰ ਵੱਧ ਅਧਿਕਾਰ ਦੇਣ, ਸੂਬਿਆਂ ਨੂੰ ਫ਼ਸਲ ਖਰੀਦਣ ਤੇ ਵੇਚਣ ਦਾ ਅਧਿਕਾਰ ਤੇ ਟੈਕਸਾਂ ਵਿੱਚ 95 ਫੀਸਦੀ ਹਿੱਸਾ ਸੂਬਿਆਂ ਨੂੰ ਦੇਣ ਦੇ ਹੱਕ ਵਿੱਚ ਬਿੱਲ ਪਾਸ ਨਹੀਂ ਕੀਤੇ ਗਏ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਇਹ ਬਿੱਲ ਪੰਜਾਬ ਦੀ ਇਖਲਾਕੀ ਤੇ ਕਿਸਾਨਾਂ ਮਜ਼ਦੂਰਾਂ ਦੇ ਦਬਾਅ ਹੇਠ ਪਾਸ ਕੀਤੇ ਗਏ ਹਨ ਪਰ ਇਸ ਨਾਲ ਕੇਂਦਰੀ ਕਾਨੂੰਨ ਰੱਦ ਨਹੀਂ ਹੋ ਜਾਂਦੇ।

ਲੀਡਰਾਂ ਨੇ ਅੱਗੇ ਕਿਹਾ ਕਿ ਇਸ ਦਾ ਅਸਲ ਹੱਲ ਕਿਸਾਨਾਂ-ਮਜ਼ਦੂਰਾਂ ਦਾ ਅੰਦੋਲਨ ਹੀ ਹੈ। ਘੋਲਾਂ ਨਾਲ ਹੀ ਖੇਤੀ ਕਾਨੂੰਨ ਰੱਦ ਕੀਤੇ ਜਾ ਸਕਦੇ ਹਨ। ਉਨ੍ਹਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ, ਜਨਰਲ ਅਟਾਰਨੀ ਤੱਥਾਂ ਦੇ ਆਧਾਰ ’ਤੇ ਬਿਆਨ ਦੇਣ ਕੇ ਇਹ ਬਿੱਲ ਪਾਸ ਕਰਕੇ ਕਾਨੂੰਨ ਕਿਵੇਂ ਬਣ ਸਕਦੇ ਹਨ, ਕਿਉਂਕਿ ਜਿਵੇਂ 2004 ਵਿੱਚ ਪਾਣੀਆਂ ਦਾ ਬਿੱਲ, ਜੋ ਕੈਪਟਨ ਸਰਕਾਰ ਵੱਲੋਂ ਲਿਆਂਦਾ ਗਿਆ ਸੀ, ਉਹ ਸੁਪਰੀਮ ਕੋਰਟ ਵਿੱਚ ਜਾ ਕੇ ਰੱਦ ਹੋ ਗਿਆ। ਉਨ੍ਹਾਂ ਆਖਿਆ ਕਿ ਲੋਕਾਂ ਦੇ ਦਬਾਅ ਹੇਠ ਜੋ ਬਿੱਲ ਆਏ ਹਨ, ਉਹ ਚੰਗੀ ਗੱਲ ਹੈ, ਪੰਜਾਬ ਦੇ ਲੋਕਾਂ ਨੂੰ ਗੁਮਰਾਹ ਨਹੀਂ ਹੋਣਾ ਚਾਹੀਦਾ।

Click to comment

Leave a Reply

Your email address will not be published. Required fields are marked *

Most Popular

To Top