News

ਕਿਸਾਨ ਲੀਡਰਾਂ ਵਿਚਾਲੇ ਵਧੀ ਤਕਰਾਰ, SKM ਦੀ 9 ਮੈਂਬਰੀ ਕਮੇਟੀ ’ਤੇ ਉੱਠੇ ਸਵਾਲ

ਕਿਸਾਨਾਂ ਦਾ ਸੰਘਰਸ਼ ਵਿੱਚ ਹੁਣ ਤਕ ਬਹੁਤ ਸਾਰੇ ਮਤਭੇਦ ਸਾਹਮਣੇ ਆਏ ਹਨ। ਸੰਗਠਨ ਵਿਚਾਲੇ ਪੈਦਾ ਹੋਏ ਮਤਭੇਦਾਂ ਦਾ ਕਾਰਨ ਪ੍ਰਧਾਨ ਮੰਤਰੀ ਨੂੰ ਗੱਲਬਾਤ ਮੁੜ ਸ਼ੁਰੂ ਕਰਨ ਲਈ ਲਿਖੀ ਚਿੱਠੀ ਤੇ ਯੋਗੇਂਦਰ ਯਾਦਵ ਦੀ ਭੂਮਿਕਾ ਨੂੰ ਮੰਨਿਆ ਜਾ ਰਿਹਾ ਹੈ। ਕੁਝ ਕਿਸਾਨ ਸੰਗਠਨ ਖੇਤੀ ਕਾਨੂੰਨਾਂ ਮੁੱਦੇ ਤੇ ਇੱਕ ਵਾਰ ਫਿਰ ਤੋਂ ਸਰਕਾਰ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੁੰਦੇ ਹਨ ਜਦਕਿ ਕੁੱਝ ਲੀਡਰ ਸਰਕਾਰ ਨਾਲ ਬਿਨਾਂ ਗੱਲਬਾਤ ਕੀਤਿਆਂ ਅੰਦੋਲਨ ਨੂੰ ਅੱਗੇ ਵਧਾਉਣਾ ਚਾਹੁੰਦੇ ਹਨ।

UN Human Rights calls for restraint by govt, protesters during farmers'  protest in India - India News

ਦਸ ਦਈਏ ਕਿ ਪਿਛਲੇ ਕਈ ਮਹੀਨਿਆਂ ਤੋਂ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਇਸੇ ਲੜੀ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਤੇ ਉਸ ਨੂੰ ਇੱਕ ਫ਼ੈਸਲਾਕੁਨ ਪੜਾਅ ਤੇ ਲਿਜਾਣ ਦੀ ਮੰਗ ਕੀਤੀ ਗਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 40 ਕਿਸਾਨ ਆਗੂਆਂ ਦੇ ਇੱਕ ਵ੍ਹਟਸਐਪ ਗਰੁੱਪ ਵਿੱਚ ਇਸ ਗੱਲ ਨੂੰ ਲੈ ਕੇ ਮਤਭੇਦ ਸਾਹਮਣੇ ਆ ਗਏ ਹਨ। ਦਸਿਆ ਜਾ ਰਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੀਆਂ 11 ਜਥੇਬੰਦੀਆਂ ਦੇ ਆਗੂਆਂ ਨੇ ਸਾਰੇ ਕਿਸਾਨ ਆਗੂਆਂ ਨੂੰ ਇੱਕ ਚਿੱਠੀ ਲਿਖ ਕੇ ਯੋਗੇਂਦਰ ਯਾਦਵ ਦੀ ਭੂਮਿਕਾ ਤੇ ਸਵਾਲ ਖੜ੍ਹੇ ਕੀਤੇ ਹਨ।

ਕਿਸਾਨ ਲੀਡਰ ਬੂਟਾ ਸਿੰਘ, ਨਿਰਭਾਈ ਸਿੰਘ, ਡਾ. ਸਤਨਾਮੀ ਸਿੰਘ ਅਜਨਾਲਾ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਲਤਾਲਾ, ਪ੍ਰੇਮ ਸਿੰਘ ਭੰਗੂ, ਬਲਦੇਵ ਸਿੰਘ ਨਿਹਾਲਗੜ੍ਹ, ਕੰਵਲਪ੍ਰੀਤ ਸਿੰਘ ਪਨੂੰ, ਹਰਦੀਪ ਸਿੰਘ ਸੰਧੂ, ਕਿਰਨਜੀਤ ਸਿੰਘ ਸੇਖੋਂ ਤੇ ਹਰਜਿੰਦਰ ਸਿੰਘ ਟਾਂਡਾਨ ਦੇ ਦਸਤਖ਼ਤਾਂ ਵਾਲੀ ਚਿੱਠੀ ’ਚ ਕਿਹਾ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੀ 9 ਮੈਂਬਰੀ ਕਮੇਟੀ ਦੀ ਕਾਰਜਸ਼ੈਲੀ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਕੁੱਲ ਭਾਰਤੀ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ ਨੇ ਡਾ. ਦਰਸ਼ਨ ਪਾਲ ਤੇ ਯੋਗੇਂਦਰ ਯਾਦਵ ਨੂੰ ਅਪਣਾ ਆਗੂ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।  

Click to comment

Leave a Reply

Your email address will not be published.

Most Popular

To Top