News

ਕਿਸਾਨ ਲੀਡਰਾਂ ਵੱਲੋਂ ਨਿਵੇਕਲੇ ਢੰਗ ਨਾਲ ਲੋਹੜੀ ਮਨਾਉਣ ਦਾ ਸੱਦਾ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਅਤੇ ਹੋਰ ਕਈ ਰਾਜਾਂ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਇਸ ਦੇ ਨਾਲ ਹੀ ਕੇਂਦਰ ਨਾਲ ਮੀਟਿੰਗਾਂ ਦਾ ਦੌਰ ਵੀ ਲਗਾਤਰ ਚੱਲ ਰਿਹਾ ਹੈ। ਕਿਸਾਨ ਆਗੂ ਇਸ ਵਿਚਾਲੇ ਆਉਣ ਵਾਲੇ ਤਿਉਹਾਰਾਂ ਮੌਕੇ ਇਨਾਂ ਤਿਉਹਾਰਾਂ ਨੂੰ ਨਿਵੇਕਲੇ ਤੇ ਪ੍ਰਦਰਸ਼ਨ ਰੂਪੀ ਢੰਗ ਨਾਲ ਮਨਾ ਕੇ ਖੇਤੀ ਕਾਨੂੰਨਾਂ ਖਿਲਾਫ ਆਪਣੇ ਪ੍ਰਦਰਸ਼ਨ ਦਰਜ ਕਰਵਾਉਂਦੇ ਆ ਰਹੇ ਹਨ।

ਕਿਸਾਨਾਂ ਵੱਲੋਂ ਇਸ ਵਾਰ ਲੋਹੜੀ ਦੇ ਤਿਉਹਾਰ ਮੌਕੇ ਘਰਾਂ, ਮੁਹੱਲਿਆਂ ਤੇ ਸੱਥਾਂ ‘ਚ ਬਾਲੇ ਜਾਣ ਵਾਲੇ ਭੁੱਗੇ ‘ਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਹੈ। ਇਸ ਦੀ ਸ਼ੁਰੂਆਤ ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਪਿੰਡ ਚੱਬਾ ਸਥਿਤ ਹੈਡਕੁਆਟਰ ਤੋਂ ਕਰ ਦਿੱਤੀ ਹੈ, ਜਿੱਥੇ ਅੱਜ ਕੋਰ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਭੁੱਗਾ ਬਾਲ ਕੇ ਲੋਹੜੀ ਮੌਕੇ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਨਾਲ ਹੀ ਸਮੁੱਚੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਲੋਹੜੀ ‘ਤੇ ਇਸ ਵਾਰ 13 ਕਰੋੜ ਕਾਪੀਆਂ (ਖੇਤੀ ਕਾਨੂੰਨਾਂ) ਸਾੜੀਆਂ ਜਾਣ।

ਪੰਜਾਬ ਵਿੱਚ ਲੋਹੜੀ ਦੇ ਤਿਉਹਾਰ ਸਬੰਧੀ ਭੁੱਗੇ ਬਾਲਣੇ ਤਿੰਨ ਚਾਰ ਦਿਨ ਪਹਿਲਾਂ ਹੀ ਸ਼ੁਰੂ ਹੋ ਜਾਂਦੇ ਹਨ। ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜਿੱਥੇ ਦੁਸਹਿਰੇ ਤੇ ਅਡਾਨੀ ਅੰਬਾਨੀ ਦੇ ਪੁਤਲੇ ਸਾੜੇ ਗਏ, ਉੱਥੇ ਹੀ ਦੀਵਾਲੀ ਤਿਉਹਾਰ ਨੂੰ ਕਾਲੀ ਦਿਵਾਲੀ ਵਜੋਂ ਮਨਾਇਆ ਗਿਆ ਸੀ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਉਸ ਵੇਲੇ ਤਕ ਜਾਰੀ ਰਹੇਗਾ, ਜਦ ਤਕ ਤਿੰਨੇ ਖੇਤੀ ਕਾਨੂੰਨ ਰੱਦ ਨਹੀ ਹੋ ਜਾਂਦੇ ਤੇ ਇਸ ਅੰਦੋਲਨ ਦੌਰਾਨ ਆਉਣ ਵਾਲੇ ਹਰ ਤਿਉਹਾਰ ਨੂੰ ਕਿਸਾਨ ਰੋਸ ਪ੍ਰਦਰਸ਼ਨ ਕਰਕੇ ਮਨਾਉਣਗੇ ਤੇ ਅਸਲੀ ਤਿਉਹਾਰ ਉਦੋਂ ਹੀ ਮਨਾਏ ਜਾਣਗੇ ਜਦ ਇਹ ਖੇਤੀ ਕਾਨੂੰਨ ਰੱਦ ਹੋਣਗੇ।

Click to comment

Leave a Reply

Your email address will not be published. Required fields are marked *

Most Popular

To Top