ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਮਾਨ ਸਰਕਾਰ ਲਈ ਬਣਿਆ ਵੱਡੀ ਮੁਸੀਬਤ

 ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਮਾਨ ਸਰਕਾਰ ਲਈ ਬਣਿਆ ਵੱਡੀ ਮੁਸੀਬਤ

ਪੰਜਾਬ ਵਿੱਚ ਕਿਸਾਨਾਂ ਦਾ ਧਰਨਾ ਮੁੜ ਤੋਂ ਸ਼ੁਰੂ ਹੋ ਗਿਆ ਹੈ। ਉੱਧਰ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੇ ਮਾਨ ਸਰਕਾਰ ਨੂੰ ਕਸੂਤਾ ਫਸਾ ਦਿੱਤਾ ਹੈ। ਸਰਕਾਰੀ ਅਧਿਕਾਰੀਆਂ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਡੱਲੇਵਾਲ ਮਰਨ ਵਰਤ ਜਾਰੀ ਰੱਖਣ ਲਈ ਦ੍ਰਿੜ੍ਹ ਹਨ। ਉਹਨਾਂ ਦੇ ਵਰਤ ਦਾ ਅੱਜ ਪੰਜਵਾਂ ਦਿਨ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਕਿਸਾਨ ਲੀਡਰ ਡੱਲੇਵਾਲ ਦੀ ਹਾਲਤ ਵਿਗੜ ਰਹੀ ਹੈ।

Image

ਇਸ ਲਈ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਜ਼ਰੂਰੀ ਹੈ। ਦੱਸ ਦਈਏ ਕਿ ਕੌਮੀ ਮਾਰਗ ਜਾਮ ਕਰਕੇ ਬੈਠੇ ਕਿਸਾਨਾਂ ਨੂੰ ਮਨਾਉਣ ਲਈ ਮੰਗਲਵਾਰ ਨੂੰ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਧਰਨੇ ਵਾਲੀ ਥਾਂ ਦਾ ਦੌਰਾ ਕੀਤਾ ਹੈ। ਇਸੇ ਧਰਨੇ ਤੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹਨ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਮਰਨ ਵਰਤ ਖ਼ਤਮ ਕਰਨ ਲਈ ਮਨਾਉਂਦੇ ਰਹੇ ਪਰ ਉਹਨਾਂ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋ ਸਕੀਆਂ। ਫਰੀਦਕੋਟ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਤੇ ਜ਼ਿਲ੍ਹਾ ਪੁਲਿਸ ਮੁਖੀ ਰਾਜਪਾਲ ਸਿੰਘ ਨੇ ਵੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਆਪਣਾ ਪੱਖ ਪਹਿਲਾਂ ਹੀ ਸਰਕਾਰ ਅੱਗੇ ਸਪੱਸ਼ਟ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਜਿੰਨਾ ਸਮਾਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਹੁੰਦੀਆਂ, ਉਹਨਾਂ ਚਿਰ ਉਹ ਆਪਣਾ ਸੰਘਰਸ਼ ਵਾਪਸ ਨਹੀਂ ਲੈਣਗੇ।

ਕਿਸਾਨਾਂ ਨੇ ਹਾਲ ਦੀ ਘੜੀ ਹਾਈਵੇਅ ਜਾਮ ਦਾ ਫ਼ੈਸਲਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਧਰ ਹਾਈਵੇਅ-54 ਬੰਦ ਹੋਣ ਕਰਕੇ ਰਾਸਜਥਾਨ ਤੇ ਗੁਜਰਾਤ ਤੋਂ ਜੰਮੂ-ਕਸ਼ਮੀਰ ਤੇ ਹਿਮਾਚਲ ਜਾਣ ਵਾਲਾ ਭਾਰੀ ਟਰੈਫਿਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਕਰਕੇ ਪ੍ਰਸ਼ਾਸਨ ਤੇ ਸਰਕਾਰ ਲਈ ਕਾਨੂੰਨੀ ਵਿਵਸਥਾ ਬਹਾਲ ਰੱਖਣਾ ਵੱਡੀ ਚਿਤਾਵਨੀ ਬਣੀ ਹੋਈ ਹੈ ਤੇ ਹਾਈਵੇਅ ਨਾਲ ਲੱਗਦੀਆਂ ਲਿੰਕ ਸੜਕਾਂ ਉੱਪਰ ਵੱਡੇ ਵਾਹਨਾਂ ਦੇ ਜਾਮ ਲੱਗੇ ਹੋਏ ਹਨ।

 

Leave a Reply

Your email address will not be published.