ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਕਿਸਾਨ ਸਾਲ ਭਰ ਦਿੱਲੀ ਬੈਠੇ ਰਹੇ ਤੇ ਪੀਐਮ 15 ਮਿੰਟ ’ਚ ਪ੍ਰੇਸ਼ਾਨ ਹੋ ਗਏ: ਸਿੱਧੂ

ਪੰਜਾਬੀ ਲੋਕ · 06 January 2022
ਮੂਲ ਤਸਵੀਰ ਉਪਲਬਧ ਨਹੀਂ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਫਿਰੋਜ਼ਪੁਰ ਜਾਂਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਨਿਸ਼ਾਨਾ ਲਾਇਆ ਹੈ। ਸਿੱਧੂ ਨੇ ਕਿਹਾ ਕਿ, ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਤੱਕ ਦਿੱਲੀ ਦੀਆਂ ਸਰਹੱਦਾਂ ਤੇ ਡੱਟੇ ਰਹੇ, ਪਰ ਜਦੋਂ ਪ੍ਰਧਾਨ ਮੰਤਰੀ ਨੂੰ 15 ਮਿੰਟ ਤੱਕ ਇੰਤਜ਼ਾਰ ਕਰਨਾ ਪਿਆ ਤਾਂ ਉਹਨਾਂ ਨੂੰ ਪ੍ਰੇਸ਼ਾਨੀ ਹੋ ਗਈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਸਿੱਧੂ ਨੇ ਸਵਾਲ ਖੜ੍ਹਾ ਕੀਤਾ ਕਿ ਇਹ ਦੋਹਰਾ ਮਾਪਦੰਡ ਕਿਉਂ? ਬੁੱਧਵਾਰ ਨੂੰ ਪੰਜਾਬ ‘ਚ ‘ਸੁਰੱਖਿਆ ‘ਚ ਗੰਭੀਰ ਕੁਤਾਹੀ’ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਤੋਂ 20 ਮਿੰਟਾਂ ਲਈ ਫਲਾਈਓਵਰ ‘ਤੇ ਫਸ ਗਏ ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੇ ਰਸਤੇ ‘ਤੇ ਸੜਕ ਜਾਮ ਕਰ ਦਿੱਤੀ ਸੀ। ਇਸ ਕਾਰਨ ਪ੍ਰਧਾਨ ਮੰਤਰੀ ਸ਼ਹੀਦੀ ਸਮਾਰਕ ‘ਤੇ ਹੋਏ ਸਮਾਗਮ ‘ਚ ਸ਼ਾਮਲ ਹੋਏ ਬਿਨਾਂ ਹੀ ਪਰਤ ਗਏ।

ਇਸ ਘਟਨਾ ‘ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਇਸ ਕੁਤਾਹੀ ਲਈ ਜਵਾਬਦੇਹੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਪੰਜਾਬ ਦੇ ਫਿਰੋਜ਼ਪੁਰ ਵਿੱਚ ਹੋਣ ਵਾਲੀ ਰੈਲੀ ਵਿੱਚ ਵੀ ਸ਼ਾਮਲ ਨਹੀਂ ਹੋ ਸਕੇ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਜ ਦੌਰੇ ਤੋਂ ਅੱਧ ਵਿਚਕਾਰ ਪਰਤਣ ‘ਤੇ ਅਫਸੋਸ ਪ੍ਰਗਟ ਕੀਤਾ, ਪਰ ਕਿਹਾ ਕਿ ਸੁਰੱਖਿਆ ਵਿਚ ਕੋਈ ਕਮੀ ਨਹੀਂ ਆਈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੀ ਘਟਨਾ ਦੀ ਜਾਂਚ ਕਰਵਾਈ ਜਾਵੇਗੀ।

ਹਾਲਾਂਕਿ, ਉਸਨੇ ਸੁਰੱਖਿਆ ਵਿੱਚ ਕਿਸੇ ਵੀ ਕਮੀ ਤੋਂ ਇਨਕਾਰ ਕੀਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਬਠਿੰਡਾ ਤੋਂ ਫ਼ਿਰੋਜ਼ਪੁਰ ਯਾਤਰਾ ਦੀ ਯੋਜਨਾ ਵਿੱਚ ਅਚਾਨਕ ਤਬਦੀਲੀ ਆਈ ਹੈ ਅਤੇ ਸਭ ਕੁਝ ਕੇਂਦਰੀ ਏਜੰਸੀਆਂ ਦੇ ਹੱਥ ਵਿੱਚ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ