ਕੀਟਨਾਸ਼ਕਾਂ ਅਤੇ ਖਾਦਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਫੁਰਮਾਨ ਜਾਰੀ, ਨਹੀਂ ਮਿਲਣਗੇ ਨਵੇਂ ਲਾਇਸੈਂਸ

 ਕੀਟਨਾਸ਼ਕਾਂ ਅਤੇ ਖਾਦਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਫੁਰਮਾਨ ਜਾਰੀ, ਨਹੀਂ ਮਿਲਣਗੇ ਨਵੇਂ ਲਾਇਸੈਂਸ

ਖਾਦਾਂ ਅਤੇ ਕੀਟਨਾਸ਼ਕਾਂ ਦੇ ਨਵੇਂ ਲਾਇਸੈਂਸਾਂ ਨੂੰ ਲੈ ਕੇ ਨਵੀਂ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇ ਖਾਦਾਂ ਅਤੇ ਕੀਟਨਾਸ਼ਕਾਂ ਦੇ ਨਵੇਂ ਲਾਇਸੈਂਸ ਜਾਰੀ ਕਰਨ ਤੇ ਪੂਰਨ ਪਾਬੰਦੀ ਲਾ ਦਿੱਤੀ ਹੈ। ਇਹ ਪਾਬੰਦੀ ਮੁੱਖ ਮੰਤਰੀ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਲਾਈ ਗਈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਲਾਇਸੈਂਸ ਲੈਣ ਦੇ ਇੱਛੁਕ ਕਾਰੋਬਾਰੀ ਇਸ ਨਵੇਂ ਫ਼ੈਸਲੇ ਤੋਂ ਪ੍ਰੇਸ਼ਾਨ ਹੋ ਗਏ ਹਨ।

‘ਆਪ’ ਸਰਕਾਰ ਸੂਬੇ ਵਿੱਚ ਨਕਲੀ ਅਤੇ ਗ਼ੈਰ-ਮਿਆਰੀ ਖੇਤੀ ਉਤਪਾਦਾਂ ਦੀ ਵਿੱਕਰੀ ਨੂੰ ਠੱਲ੍ਹਣ ਦੇ ਮਕਸਦ ਨਾਲ ਨਵੇਂ ਕਦਮ ਚੁੱਕ ਰਹੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਮੂਹ ਖੇਤੀਬਾੜੀ ਅਫ਼ਸਰਾਂ ਨੂੰ ਪੱਤਰ ਜਾਰੀ ਕੀਤਾ ਹੈ ਜਿਸ ਵਿਚ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹਾ ਪੱਧਰ ’ਤੇ ਖਾਦਾਂ, ਕੀਟਨਾਸ਼ਕਾਂ ਅਤੇ ਬੀਜਾਂ ਦਾ ਕੋਈ ਨਵਾਂ ਲਾਇਸੈਂਸ ਜਾਰੀ ਨਾ ਕੀਤਾ ਜਾਵੇ।

ਪੱਤਰ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਜ਼ਰੂਰੀ ਸਥਿਤੀ ਹੋਵੇ ਤਾਂ ਨਵੇਂ ਲਾਇਸੈਂਸ ਲਈ ਮੁੱਖ ਦਫ਼ਤਰ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਸੰਯੁਕਤ ਡਾਇਰੈਕਟਰ ਖੇਤੀਬਾੜੀ (ਪਲਾਂਟ ਪ੍ਰੋਟੈਕਸ਼ਨ) ਰਾਜ ਕੁਮਾਰ ਨੇ ਕਿਹਾ ਕਿ ਸੂਬੇ ਵਿਚ ਪਹਿਲਾਂ ਹੀ ਬਹੁਤ ਜ਼ਿਆਦਾ ਲਾਇਸੈਂਸ ਸਨ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ।

Leave a Reply

Your email address will not be published.